ਜਾਦੂ-ਟੂਣੇ ਦਾ ਸ਼ੱਕ ! ਪੁੱਤ ਨੇ ਮਾਰ''ਤਾ ਆਪਣਾ ਹੀ ਪਿਓ

Friday, Jul 04, 2025 - 01:37 PM (IST)

ਜਾਦੂ-ਟੂਣੇ ਦਾ ਸ਼ੱਕ ! ਪੁੱਤ ਨੇ ਮਾਰ''ਤਾ ਆਪਣਾ ਹੀ ਪਿਓ

ਨੈਸ਼ਨਲ ਡੈਸਕ: ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਦੇ ਮਯੋਰਪੁਰ 'ਚ ਵੀਰਵਾਰ ਸ਼ਾਮ ਨੂੰ ਇੱਕ ਵਿਅਕਤੀ ਨੇ ਜਾਦੂ-ਟੂਣੇ ਦੇ ਸ਼ੱਕ 'ਚ ਲੱਕੜ ਦੇ ਸੋਟੇ ਨਾਲ ਆਪਣੇ ਪਿਤਾ ਨੂੰ ਮਾਰ ਦਿੱਤਾ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਧੀਕ ਪੁਲਸ ਸੁਪਰਡੈਂਟ ਤ੍ਰਿਭੁਵਨ ਨਾਥ ਤ੍ਰਿਪਾਠੀ ਨੇ ਦੱਸਿਆ ਕਿ ਮਯੋਰਪੁਰ ਥਾਣਾ ਖੇਤਰ ਦੇ ਖੈਰਾਹੀ ਪਿੰਡ 'ਚ ਰਾਮਜਤਨ ਨਾਮ ਦੇ ਇੱਕ ਵਿਅਕਤੀ ਨੇ ਆਪਣੇ ਪਿਤਾ ਰਾਜਮਲ (65) ਦੇ ਸਿਰ 'ਤੇ ਲੱਕੜ ਦੇ ਡੰਡੇ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਉਸਨੂੰ ਜ਼ਖਮੀ ਹਾਲਤ 'ਚ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ...Good News: ਕੇਂਦਰੀ ਕਰਮਚਾਰੀਆਂ ਦੀ ਬੱਲੇ-ਬੱਲੇ,  TLA ਸਮੇਤ ਕਈ ਭੱਤਿਆਂ 'ਚ 25% ਵਾਧੇ ਦਾ ਐਲਾਨ

ਉਸਨੇ ਕਿਹਾ ਕਿ ਰਾਮਜਤਨ ਨੇ ਆਪਣੇ ਮਾਪਿਆਂ ਨੂੰ ਵਿਆਹ ਦੇ ਕਈ ਸਾਲਾਂ ਬਾਅਦ ਵੀ ਕੋਈ ਬੱਚਾ ਨਾ ਹੋਣ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਉਹ ਉਨ੍ਹਾਂ 'ਤੇ ਕਾਲਾ ਜਾਦੂ ਕਰਨ ਦਾ ਦੋਸ਼ ਲਗਾਉਂਦਾ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਉਸਦਾ ਆਪਣੇ ਮਾਪਿਆਂ ਨਾਲ ਕਈ ਵਾਰ ਝਗੜਾ ਹੋਇਆ ਸੀ। ਤ੍ਰਿਪਾਠੀ ਨੇ ਕਿਹਾ ਕਿ ਵੀਰਵਾਰ ਨੂੰ ਵੀ ਮੁਲਜ਼ਮ ਦਾ ਆਪਣੇ ਮਾਪਿਆਂ ਨਾਲ ਝਗੜਾ ਹੋਇਆ ਸੀ ਅਤੇ ਇਸ ਦੌਰਾਨ ਉਸਨੇ ਮਾਰਨ ਦੇ ਇਰਾਦੇ ਨਾਲ ਆਪਣੇ ਪਿਤਾ 'ਤੇ ਹਮਲਾ ਕੀਤਾ। ਉਸਨੇ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Shubam Kumar

Content Editor

Related News