ਪਤਨੀ ਦੇ ਚਰਿੱਤਰ ''ਤੇ ਸੀ ਸ਼ੱਕ, ਪਿਓ ਨੇ 6 ਸਾਲਾ ਪੁੱਤ ਨੂੰ ਦਿੱਤੀ ਦਰਦਨਾਕ

01/07/2023 10:15:27 AM

ਸੰਭਲ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦੇ ਚੰਦੌਸੀ ਥਾਣਾ ਖੇਤਰ 'ਚ ਇਕ ਨੌਜਵਾਨ ਵੱਲੋਂ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਦੇ ਚੱਲਦਿਆਂ ਆਪਣੇ 6 ਸਾਲਾ ਪੁੱਤ ਦਾ ਕਤਲ ਕਰ ਦਿੱਤਾ ਗਿਆ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਸੁਪਰਡੈਂਟ (ਐੱਸਪੀ) ਚੱਕਰੇਸ਼ ਮਿਸ਼ਰਾ ਦੇ ਅਨੁਸਾਰ ਚੰਦੌਸੀ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਸੈਨਜਾਨੀ ਦੇ ਰਹਿਣ ਵਾਲੇ ਧਰਮੇਸ਼ ਨੇ ਵੀਰਵਾਰ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਪੁੱਤਰ ਰਜਤ ਘਰ ਦੇ ਬਾਹਰ ਖੇਡਦਾ ਹੋਇਆ ਲਾਪਤਾ ਹੋ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਮਿਸ਼ਰਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਅਤੇ ਜਾਂਚ ਦੇ ਆਧਾਰ 'ਤੇ ਬੱਚੇ ਦੀ ਲਾਸ਼ ਸ਼ੁੱਕਰਵਾਰ ਨੂੰ ਪਿੰਡ 'ਚ ਗੰਨੇ ਦੇ ਖੇਤ 'ਚੋਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਧਰਮੇਸ਼ ਨੇ ਦੱਸਿਆ ਕਿ ਉਸ ਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ, ਇਸ ਲਈ ਉਹ ਆਪਣੇ ਮੁੰਡੇ ਨੂੰ ਖੇਤਾਂ 'ਚ ਲੈ ਗਿਆ ਅਤੇ ਬੂਟ ਦੇ ਫੀਤੇ ਨਾਲ ਗਲ਼ਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਮਿਸ਼ਰਾ ਮੁਤਾਬਕ ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


DIsha

Content Editor

Related News