ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਹੰਸਰਾਜ ਹੰਸ ਦੀ ਸੀਟ ''ਤੇ ਸਸਪੈਂਸ

Sunday, Mar 03, 2024 - 05:27 AM (IST)

ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਹੰਸਰਾਜ ਹੰਸ ਦੀ ਸੀਟ ''ਤੇ ਸਸਪੈਂਸ

ਨਵੀਂ ਦਿੱਲੀ: ਭਾਜਪਾ ਨੇ ਦਿੱਲੀ ਦੀਆਂ 5 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ 2 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ, ਉਨ੍ਹਾਂ ’ਚ ਪੰਜਾਬ ਦੇ ਸੂਫੀ ਗਾਇਕ ਹੰਸਰਾਜ ਹੰਸ ਦੀ ਸੀਟ ਵੀ ਸ਼ਾਮਲ ਹੈ। ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਹੰਸਰਾਜ ਹੰਸ ਦੀ ਟਿਕਟ ਵੀ ਕੱਟੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੇ ਉੱਤਰ ਪੱਛਮੀ ਦਿੱਲੀ ਤੋਂ ਹੰਸਰਾਜ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਸ ਨੇ ਇਹ ਸੀਟ 5 ਲੱਖ ਵੋਟਾਂ ਨਾਲ ਜਿੱਤੀ ਸੀ।

ਆਖਰੀ ਪੜਾਅ ਵਿਚ ਹੋ ਸਕਦੈ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਅੱਜ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਪਰ ਇਸ ਵਿਚ ਪੰਜਾਬ ਦੀ ਇਕ ਵੀ ਸੀਟ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪੰਜਾਬ ’ਚ ਜਿਸ ਤਰ੍ਹਾਂ ਦੇ ਹਾਲਾਤ ਹਨ ਉਸਦੇ ਮੁਤਾਬਕ ਇਥੇ ਭਾਜਪਾ ਟਿਕਟਾਂ ਦੀ ਵੰਡ ਸਭ ਤੋਂ ਆਖਰੀ ਪੜਾਅ ’ਤੇ ਕਰ ਸਕਦੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਭਾਜਪਾ ਦਾ ਕਿਸੇ ਵੀ ਸਥਾਨਕ ਪਾਰਟੀ ਨਾਲ ਗੱਠਜੋੜ ਸਿਰੇ ਨਹੀਂ ਚੜ੍ਹਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਭਾਜਪਾ ਦਾ ਵੱਡਾ ਫ਼ੈਸਲਾ, ਅਜੈ ਮਿਸ਼ਰਾ ਟੈਨੀ ਨੂੰ ਦਿੱਤੀ ਲੋਕ ਸਭਾ ਟਿਕਟ; ਪੰਧੇਰ ਵੱਲੋਂ ਨਿਖੇਧੀ

ਭਾਵੇਂ ਭਾਜਪਾ ਤੇ ਅਕਾਲੀਆਂ ਵਿਚਾਲੇ ਗੱਠਜੋੜ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ ਪਰ ਕਿਸਾਨ ਅੰਦੋਲਨ ਕਾਰਨ ਇਹ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਕਿਸਾਨ ਅੰਦੋਲਨ ਜਿੰਨਾ ਲੰਬਾ ਚੱਲੇਗਾ, ਦੋਵਾਂ ਪਾਰਟੀਆਂ ਦੇ ਗੱਠਜੋੜ ਵਿਚ ਓਨੀ ਹੀ ਦੇਰੀ ਹੋਵੇਗੀ। ਜੇਕਰ ਕਿਸਾਨ ਅੰਦੋਲਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਜਾਰੀ ਰਹਿੰਦਾ ਹੈ ਤਾਂ ਇਸ ਗੱਲ ਦੀ ਸੰਭਾਵਨਾ ਤੋਂ ਹੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਹੋਵੇ ਹੀ ਨਾ ਕਿਉਂਕਿ ਅਕਾਲੀ ਦਲ ਕਿਸਾਨਾਂ ਦੀ ਨਾਰਾਜ਼ਗੀ ਨੂੰ ਕਿਸੇ ਵੀ ਹਾਲਤ ਵਿਚ ਨਜ਼ਰਅੰਦਾਜ਼ ਨਹੀਂ ਕਰ ਸਕਦਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News