ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਨੇ ਸਿੱਖ ਵਿਦਿਆਰਥੀਆਂ ਨੂੰ ਕੀਤਾ ਸਸਪੈਂਡ, ਜਾਣੋ ਕੀ ਹੈ ਮਾਮਲਾ

Wednesday, Sep 13, 2023 - 02:11 PM (IST)

ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਨੇ ਸਿੱਖ ਵਿਦਿਆਰਥੀਆਂ ਨੂੰ ਕੀਤਾ ਸਸਪੈਂਡ, ਜਾਣੋ ਕੀ ਹੈ ਮਾਮਲਾ

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਦੇ ਸਿੱਖ ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਸਿੱਖ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ 'ਚ ਬਣਾਈ ਗਈ ਇਕ ਵੀਡੀਓ ਸਾਹਮਣੇ ਆਈ ਸੀ। ਇਹ ਵੀਡੀਓ ਵਿਦਿਆਰਥੀਆਂ ਨੇ ਸਤਿਨਾਮ ਸ੍ਰੀ ਵਾਹਿਗੁਰੂ ਕਹਿ ਕੇ ਬਣਾਈ ਸੀ।

PunjabKesari

ਵੀਡੀਓ 'ਚ ਸਿੱਖ ਵਿਦਿਆਰਥੀਆਂ 'ਤੇ ਸਿਰ 'ਤੇ ਬੈਗ ਚੁੱਕ ਰੱਖੇ ਸਨ। ਮਾਮਲਾ ਵਧਦਾ ਦੇਖ ਸਿੱਖ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਤੋਂ ਮੁਆਫ਼ੀ ਵੀ ਮੰਗੀ ਸੀ। ਫਿਲਹਾਲ ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਕਾਲਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News