ਦਿੱਲੀ: SUV ਸਵਾਰ ਔਰਤ ਨੇ ਬਜ਼ੁਰਗ ਜੋੜੇ ਨੂੰ ਮਾਰੀ ਟੱਕਰ, ਦੇਖ ਹੋਈ ਫ਼ਰਾਰ, ਪੁਲਸ ਨੇ ਕੀਤਾ ਗ੍ਰਿਫ਼ਤਾਰ
Sunday, Oct 04, 2026 - 10:11 AM (IST)
ਨਵੀਂ ਦਿੱਲੀ : ਦਿੱਲੀ ਦੇ ਕੀਰਤੀ ਨਗਰ ਵਿੱਚ ਆਰੀਆ ਸਮਾਜ ਮੰਦਰ ਨੇੜੇ ਇੱਕ SUV ਸਵਾਰ ਔਰਤ ਵਲੋਂ ਇੱਕ ਬਜ਼ੁਰਗ ਜੋੜੇ ਨੂੰ ਜ਼ੋਰਦਾਰ ਟੱਕਰ ਮਾਰ ਦੇਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਬਜ਼ੁਰਗ ਜੋੜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ, ਇਹ ਘਟਨਾ 2 ਅਕਤੂਬਰ ਨੂੰ ਵਾਪਰੀ ਸੀ, ਜਿਸ ਤੋਂ ਬਾਅਦ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਸਬੰਧਤ ਧਾਰਾਵਾਂ ਤਹਿਤ ਕੀਰਤੀ ਨਗਰ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸਾਨੂੰ ਲਾੜੀ ਲੱਭ ਦਿਓ CM ਸਾਹਿਬ...! ਕਰਨਾਟਕ ਦੇ ਅਣਵਿਆਹੇ ਕਿਸਾਨਾਂ ਨੇ ਕਰ 'ਤੀ ਅਨੋਖੀ ਮੰਗ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਜ਼ਖਮੀ ਕੁਸੁਮ ਤਾਗਰਾ (71) ਅਤੇ ਉਸਦੇ ਪਤੀ ਦਯਾਨੰਦ ਤਾਗਰਾ (79) ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੈ। ਪੁਲਸ ਨੇ ਦੋਸ਼ੀ ਡਰਾਈਵਰ ਨਵਲੀਨ ਕੌਰ (49) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਐਸਯੂਵੀ, ਜਿਸਦਾ ਦਿੱਲੀ ਰਜਿਸਟ੍ਰੇਸ਼ਨ ਨੰਬਰ ਸੀ, ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀ ਕੁਸੁਮ ਟਾਗਰਾ ਅਤੇ ਉਨ੍ਹਾਂ ਦੇ ਪਤੀ ਦਯਾਨੰਦ ਟਾਗਰਾ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਠੀਕ ਹੋ ਰਹੇ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
