SUV ਨਾਲੇ ''ਚ ਡਿੱਗਣ ਨਾਲ 2 ਲੋਕਾਂ ਦੀ ਮੌਤ, ਤਿੰਨ ਜ਼ਖਮੀ
Saturday, Aug 01, 2026 - 02:55 PM (IST)
ਮਨਾਲੀ- ਹਿਮਾਚਲ ਪ੍ਰਦੇਸ਼ ਦੇ ਓਲਡ ਮਨਾਲੀ 'ਚ ਸ਼ਨੀਵਾਰ ਨੂੰ ਇਕ ਐੱਸਯੂਵੀ (ਸਪੋਰਟ ਯੂਟਿਲਿਟੀ ਵ੍ਹੀਕਲ) ਦੇ ਸੜਕ ਤੋਂ ਫਿਸ ਲਕੇ ਮਨਾਲਸੂ ਨਾਲੇ 'ਚ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮਨਾਲੀ ਦੇ ਪੁਲਸ ਡਿਪਟੀ ਸੁਪਰਡੈਂਟ (ਡੀਐੱਸਪੀ) ਕੇਡੀ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਸ਼ੁਰੂਆਤੀ ਜਾਂਚ ਅਨੁਸਾਰ, ਵਿਸ਼ਸ਼ਠ ਤੋਂ ਮਨਾਲੀ ਜਾ ਰਹੀ ਕਾਲੀ ਜਿਮਨੀ ਐੱਸਯੂਵੀ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਨਾਲ ਐੱਸਯੂਵੀ ਕਰੀਬ 20 ਫੁੱਟ ਹੇਠਾਂ ਨਾਲੇ 'ਚ ਜਾ ਡਿੱਗੀ। ਹਾਦਸੇ ਦੇ ਸਮੇਂ ਵਾਹਨ 'ਚ 5 ਲੋਕ ਸਵਾਰ ਸਨ।
ਉਨ੍ਹਾਂ ਦੱਸਿਆ ਕਿ ਹਾਦਸੇ 'ਚ ਮੰਡੀ ਵਾਸੀ ਚਾਲਕ ਰੋਹਿਤ ਕੁਮਾਰ (32) ਅਤੇ ਬਜੌਰਾ ਵਾਸੀ ਕਰੁਣ ਬੌਧ (35) ਨੂੰ ਹਸਤਪਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਘਟਨਾ 'ਚ ਜ਼ਖ਼ਮੀ ਹੋਏ ਵਿਵੇਕ (30), ਨਰੇਸ਼ ਕੁਮਾਰ (28) ਅਤੇ ਉਰਮਿਲਾ (22) ਦਾ ਹਸਪਤਾਲ 'ਚ ਇਲਾਜ ਜਾਰੀ ਹੈ ਅਤੇ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਡਿਪਟੀ ਸੁਪਰਡੈਂਟ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਪਰਿਵਾਰ ਵਾਲਿਆਂ ਦੀ ਮੌਜੂਦਗੀ 'ਚ ਕਰਵਾਇਆ ਜਾਵੇਗਾ। ਪੁਲਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281 ਅਤੇ 125 (ਏ) ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਸ਼ੁਰੂਆਤੀ ਜਾਂਚ ਅਨੁਸਾਰ, ਇਹ ਹਾਦਸਾ ਲਾਪਰਵਾਹੀ ਨਾਲ ਵਾਹਨ ਚਲਾਉਣ ਅਤੇ ਡਰਾਈਵਰ ਦੇ ਕੰਟਰੋਲ ਗੁਆਉਣ ਕਾਰਨ ਹੋਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
