1500 ਫੁੱਟ ਗਹਿਰੀ ਖੱਡ ''ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ ''ਚ ਮਚਿਆ ਚੀਕ-ਚਿਹਾੜਾ

Monday, May 25, 2026 - 08:26 AM (IST)

1500 ਫੁੱਟ ਗਹਿਰੀ ਖੱਡ ''ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ ''ਚ ਮਚਿਆ ਚੀਕ-ਚਿਹਾੜਾ

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਮਹਾਬਲੇਸ਼ਵਰ ਨੇੜੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਕੋਂਕਣ ਤੋਂ ਵਾਪਸ ਆ ਰਹੇ ਸੈਲਾਨੀਆਂ ਨਾਲ ਭਰੀ ਇਕ ਬੇਕਾਬੂ ਐੱਸਯੂਵੀ ਗੱਡੀ 1500 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦਰਦਨਾਕ ਹਾਦਸੇ ਦੌਰਾਨ ਗੱਡੀ ਵਿਚ ਸਵਾਰ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਜਿਸ ਖੱਡ ਵਿਚ ਗੱਡੀ ਡਿੱਗੀ ਹੈ, ਉਹ 1500 ਫੁੱਟ ਡੂੰਘੀ ਹੈ। ਕਾਰ ਅਤੇ ਉਸ ਵਿਚ ਸਵਾਰ ਲੋਕਾਂ ਦੀਆਂ ਲਾਸ਼ਾਂ ਦੀ ਦੂਰਬੀਨ ਦੀ ਵਰਤੋਂ ਕਰਕੇ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਐਤਵਾਰ ਰਾਤ ਰਾਏਗੜ੍ਹ ਦੇ ਅੰਬੇਨਾਲੀ ਘਾਟ 'ਤੇ ਵਾਪਰਿਆ ਹੈ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ। ਦਬੇਲੀ ਪਿੰਡ ਤੋਂ ਥੋੜ੍ਹੀ ਦੂਰੀ 'ਤੇ ਹੋਏ ਇਸ ਭਿਆਨਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਪੀੜਤ ਸਤਾਰਾ ਦੇ ਰਹਿਣ ਵਾਲੇ ਸਨ। ਉਹ ਦਾਪੋਲੀ ਤੋਂ ਸਤਾਰਾ ਜਾ ਰਹੇ ਸਨ, ਜਦੋਂ ਗੱਡੀ ਖੱਡ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੋਲਡਪੁਰ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News