SUV ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 4 ਦੀ ਮੌਤ
Monday, Apr 28, 2025 - 12:23 PM (IST)

ਭੰਡਾਰਾ- ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ 'ਚ ਇਕ ਸਪੋਰਟਸ ਯੂਟਿਲਿਟੀ ਵਾਹਨ (ਐੱਸਯੂਵੀ) ਅਤੇ ਇਕ ਟਰੱਕ ਵਿਚਕਾਰ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਲਗਭਗ 9.45 ਵਜੇ ਵਾਪਰਿਆ ਜਦੋਂ ਐੱਸਯੂਵੀ ਬਾਲਾਘਾਟ ਤੋਂ ਨਾਗਪੁਰ ਵੱਲ ਜਾ ਰਹੀ ਸੀ। ਐਸਯੂਵੀ 'ਚ ਡਰਾਈਵਰ ਸਮੇਤ 5 ਲੋਕ ਸਨ।
ਇਹ ਵੀ ਪੜ੍ਹੋ : ਭਾਰਤੀ ਔਰਤਾਂ ਕੋਲ ਹੈ 25 ਹਜ਼ਾਰ ਟਨ ਸੋਨਾ, ਅਮਰੀਕਾ ਕੋਲ ਵੀ ਨਹੀਂ ਹੈ ਇੰਨਾ Gold
ਉਨ੍ਹਾਂ ਕਿਹਾ ਕਿ ਐੱਸਯੂਵੀ ਡਰਾਈਵਰ ਇਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਇਹ ਟਰੱਕ ਨਾਲ ਟਕਰਾ ਗਿਆ। ਅਧਿਕਾਰੀ ਨੇ ਦੱਸਿਆ ਕਿ ਗੱਡੀ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਐੱਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8