ਭਾਜਪਾ ਆਗੂ ਸ਼ੁਵੇਂਦੂ ਅਧਿਕਾਰੀ ਨੇ ਅਮਿਤ ਸ਼ਾਹ ਦੀ ਮੌਜੂਦਗੀ ''ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ
Thursday, Apr 02, 2026 - 02:04 PM (IST)
ਕੋਲਕਾਤਾ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਸ਼ਾਹ ਅਤੇ ਭਾਜਪਾ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਅਧਿਕਾਰੀ 'ਜੈ ਸ਼੍ਰੀ ਰਾਮ' ਅਤੇ 'ਭਾਜਪਾ ਜ਼ਿੰਦਾਬਾਦ' ਦੇ ਨਾਅਰਿਆਂ ਵਿਚਾਲੇ ਭਵਾਨੀਪੁਰ ਅਤੇ ਨੇੜੇ-ਤੇੜੇ ਦੇ ਇਲਾਕਿਆਂ 'ਚ ਰੋਡ ਸ਼ੋਅ ਤੋਂ ਬਾਅਦ ਸਰਵੇ ਬਿਲਡਿੰਗ ਦਫ਼ਤਰ ਪਹੁੰਚੇ।
ਅਧਿਕਾਰੀ ਨੰਦੀਗ੍ਰਾਮ ਤੋਂ ਵੀ ਚੋਣ ਲੜ ਰਹੇ ਹਨ, ਜਿੱਥੋਂ ਉਹ 2 ਵਾਰ ਵਿਧਾਇਕ ਰਹਿ ਚੁੱਕੇ ਹਨ। ਭਾਜਪਾ ਭਵਾਨੀਪੁਰ 'ਚ ਹੋਣ ਵਾਲੇ ਇਸ ਮੁਕਾਬਲੇ ਨੂੰ 2026 ਦੀਆਂ ਵਿਧਾਨ ਸਭਾ ਚੋਣਾਂ ਦੀ ਸਭ ਤੋਂ ਚਰਚਿਤ ਚੋਣ ਜੰਗ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿੱਥੇ ਅਧਿਕਾਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੇ ਗ੍ਰਹਿ ਖੇਤਰ 'ਚ ਚੁਣੌਤੀ ਦੇਣ ਲਈ ਤਿਆਰ ਹਨ। ਰਾਜ 'ਚ ਵਿਧਾਨ ਸਭਾ ਚੋਣਾਂ 2 ਪੜਾਵਾਂ 'ਚ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ ਹੋਣਗੀਆਂ। ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
