ਹੁਣ CBI ਕਰੇਗੀ CM ਸੁਵੇਂਦੂ ਦੇ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਮਾਮਲੇ ਦੀ ਜਾਂਚ
Tuesday, May 12, 2026 - 02:12 PM (IST)
ਕੋਲਕਾਤਾ- ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਪਣੇ ਹੱਥ 'ਚ ਲੈ ਲਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਜਿੱਤ ਦੇ 2 ਦਿਨ ਬਾਅਦ ਰਥ ਦੇ ਕਤਲ ਮਾਮਲੇ ਦੀ ਜਾਂਚ ਲਈ ਸੀਬੀਆਈ ਨੇ ਕਈ ਸੂਬਿਆਂ ਦੇ ਅਨੁਭਵੀ ਅਧਿਕਾਰੀਆਂ ਦਾ 7 ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਦੀ ਟੀਮ ਦੇ ਅੱਜ ਇੱਥੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਪੁਲਸ ਵਲੋਂ ਪਹਿਲਾਂ ਦਰਜ ਕੀਤੀ ਗਈ ਐੱਫਆਈਆਰ ਨੂੰ ਮੁੜ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਐੱਸਆਈਟੀ ਦੀ ਅਗਵਾਈ ਡੀਆਈਜੀ ਰੈਂਕ ਦਾ ਇਕ ਅਧਿਕਾਰੀ ਕਰ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਸੀਬੀਆਈ ਨੇ ਸੋਮਵਾਰ ਰਾਤ ਨੂੰ ਜਾਂਚ ਆਪਣੇ ਹੱਥ 'ਚ ਲੈ ਲਈ ਅਤੇ ਮਾਮਲੇ ਦੀ ਵਿਆਪਕ ਅਤੇ ਸਮੇਂਬੱਧ ਜਾਂਚ ਯਕੀਨੀ ਕਰਨ ਲਈ ਇਕ ਟੀਮ ਦਾ ਗਠਨ ਕੀਤਾ ਹੈ। ਅੰਤਰਰਾਜੀ ਅਪਰਾਧਕ ਸੰਬੰਧਾਂ ਅਤੇ ਸਾਜਿਸ਼ ਸਮੇਤ ਸਾਰੇ ਸੰਭਾਵਿਤ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਦਾ ਵਿਸ਼ੇਸ਼ ਜਾਂਚ ਦਲ ਕਤਲ ਦੇ ਪਿੱਛੇ ਦੀ ਵੱਡੀ ਸਾਜਿਸ਼ ਦਾ ਪਰਦਾਫਾਸ਼ ਕਰਨ 'ਤੇ ਧਿਆਨ ਕੇਂਦਰਿਤ ਕਰੇਗਾ।'' ਸੁਵੇਂਦੂ ਦੇ ਸਹਿਯੋਗੀ ਰਥ ਦੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਦੇ 2 ਦਿਨਾਂ ਬਾਅਦ, 6 ਮਈ ਨੂੰ ਮੱਧਮਗ੍ਰਾਮ 'ਚ ਕਤਲ ਕਰ ਦਿੱਤਾ ਗਿਆ ਸੀ। ਪੱਛਮੀ ਬੰਗਾਲ ਪੁਲਸ ਨੇ ਰਥ ਕਤਲਕਾਂਡ ਦੇ ਸਿਲਸਿਲੇ 'ਚ ਸੋਮਵਾਰ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਇਕ ਸ਼ੱਕੀ ਵਲੋਂ ਟੋਲ ਪਲਾਜ਼ਾ 'ਤੇ ਕੀਤੇ ਗਏ ਯੂਪੀਆਈ ਲੈਣ-ਦੇਣ ਨਾਲ ਮਿਲੇ ਸੁਰਾਗਾਂ ਦੇ ਆਧਾਰ 'ਤੇ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
