ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਸਮਾਗਮ 'ਚ PM ਮੋਦੀ ਸਣੇ ਪੁੱਜੇ 21 ਸੂਬਿਆਂ

Saturday, May 09, 2026 - 11:51 AM (IST)

ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਸਮਾਗਮ 'ਚ PM ਮੋਦੀ ਸਣੇ ਪੁੱਜੇ 21 ਸੂਬਿਆਂ

ਨੈਸ਼ਨਲ ਡੈਸਕ : ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਆਰ.ਐਨ. ਰਵੀ ਨੇ ਇੱਥੇ ਬ੍ਰਿਗੇਡ ਪਰੇਡ ਗਰਾਊਂਡ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੁਵੇਂਦੂ ਅਧਿਕਾਰੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ 9ਵੇਂ ਅਤੇ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਬਣੇ ਹਨ। ਦੱਸ ਦੇਈਏ ਕਿ ਸਹੁੰ ਚੁੱਕ ਸਮਾਗਮ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 21 ਸੂਬਿਆਂ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਭਾਜਪਾ ਵਿਧਾਇਕ ਦਲੀਪ ਘੋਸ਼ ਅਤੇ ਅਗਨੀਮਿੱਤਰਾ ਪਾਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ।

ਇਹ ਵੀ ਪੜ੍ਹੋ - ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ ਇਕੱਠੇ ਦੇਣਗੇ ਅਸਤੀਫ਼ਾ!

ਦੱਸ ਦੇਈਏ ਕਿ ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਹੋਰ ਪ੍ਰਮੁੱਖ ਨੇਤਾ ਵੀ ਇਸ ਸਮਾਗਮ ਵਿਚ ਆਏ ਹੋਏ ਹਨ। ਸ਼ੁਭੇਂਦੂ ਅਧਿਕਾਰੀ ਨੇ ਭਵਾਨੀਪੁਰ ਵਿੱਚ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਰਾਇਆ ਹੈ। ਭਾਜਪਾ ਨੇ 294 ਮੈਂਬਰੀ ਵਿਧਾਨ ਸਭਾ ਵਿੱਚੋਂ 207 ਸੀਟਾਂ ਜਿੱਤੀਆਂ, ਜਿਸ ਨਾਲ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਹੋਇਆ। ਪ੍ਰੋਟੋਕੋਲ ਦੇ ਅਨੁਸਾਰ, ਮਮਤਾ ਬੈਨਰਜੀ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ, ਇਸ ਸੂਬੇ ਨੇ ਲਿਆ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News