ਸੁਵੇਂਦੂ ਅਧਿਕਾਰੀ ਦੇ ਰੋਡ ਸ਼ੋਅ ''ਚ ਹੰਗਾਮਾ, ਭਾਜਪਾ ਵਰਕਰਾਂ ''ਤੇ ਸੁੱਟੇ ਗਏ ਪੱਥਰ

1/18/2021 6:32:40 PM

ਨੈਸ਼ਨਲ ਡੈਸਕ- ਪੱਛਮੀ ਬੰਗਾਲ 'ਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਪਰ ਇਸ ਤੋਂ ਪਹਿਲਾਂ ਸੂਬੇ 'ਚ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਬੰਗਾਲ 'ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਵਿਚਾਲੇ ਹਿੰਸਕ ਝੜਪਾਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਟਾਲੀਗੰਜ ਖੇਤਰ 'ਚ ਸੁਵੇਂਦੁ ਅਧਿਕਾਰੀ ਦੀ ਰੈਲੀ 'ਚ ਸ਼ਾਮਲ ਹੋਏ ਆਏ ਭਾਜਪਾ ਵਰਕਰਾਂ 'ਤੇ ਸੋਮਵਾਰ ਨੂੰ ਕਥਿਤ 'ਤੇ ਪੱਥਰਬਾਜ਼ੀ ਕੀਤੀ ਗਈ ਅਤੇ ਕਾਲੇ ਝੰਡੇ ਦਿਖਾਏ ਗਏ। ਦੋਸ਼ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ 'ਤੇ ਲੱਗ ਰਹੇ ਹਨ। ਦੱਸਣਯੋਗ ਹੈ ਕਿ ਆਯੋਜਿਤ ਰੈਲੀ 'ਚ ਕੇਂਦਰੀ ਮੰਤਰੀ ਦੇਬਾਸ਼੍ਰੀ ਚੌਧਰੀ, ਰਾਜ ਭਾਜਪਾ ਮੁਖੀ ਦਿਲੀਪ ਘੋਸ਼ ਨੇ ਵੀ ਹਿੱਸਾ ਲਿਆ ਸੀ। ਉੱਥੇ ਹੀ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਐਲਾਨ ਕਰਦੇ ਹੋਏ ਕਿਹਾ ਕਿ ਉਹ ਇਸ ਵਾਰ ਨੰਦੀਗ੍ਰਾਮ ਤੋਂ ਵਿਧਾਨ ਸਭਾ ਚੋਣ ਲੜੇਗੀ। ਦੱਸਣਯੋਗ ਹੈ ਕਿ ਸੁਵੇਂਦੂ ਅਧਿਕਾਰੀ ਮੌਜੂਦ ਸਮੇਂ ਨੰਦੀਗ੍ਰਾਮ ਤੋਂ ਵਿਧਾਇਕ ਹਨ, ਜੋ ਪਿਛਲੇ ਮਹੀਨੇ ਹੀ ਤ੍ਰਿਣਮੂਲ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਏ ਹਨ।

ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਸੂਬੇ 'ਚ ਇਸ ਵਾਰ ਭਾਜਪਾ ਅਹਿਮ ਪਾਰਟੀ ਦੇ ਰੂਪ 'ਚ ਸਾਹਮਣੇ ਆ ਸਕਦੀ ਹੈ। ਪਿਛਲੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਹਾਲਾਂਕਿ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ 'ਤੇ ਕੌਣ ਹੋਵੇਗਾ, ਇਸ ਦਾ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor DIsha