ਸਵਾਮੀ ਅਵਿਮੁਕਤੇਸ਼ਵਰਾਨੰਦ ਨੂੰ ਪੇਸ਼ਗੀ ਜ਼ਮਾਨਤ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ
Saturday, Mar 28, 2026 - 11:28 AM (IST)
ਨਵੀਂ ਦਿੱਲੀ (ਏਜੰਸੀ)- ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਨੂੰ ਇਲਾਹਾਬਾਦ ਹਾਈ ਕੋਰਟ ਵੱਲੋਂ ਦਿੱਤੀ ਗਈ ਪੇਸ਼ਗੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ’ਚ ਸ਼ਿਕਾਇਤਕਰਤਾ ਆਸ਼ੂਤੋਸ਼ ਬ੍ਰਹਮਚਾਰੀ ਨੇ ਹਾਈ ਕੋਰਟ ਦੇ 25 ਮਾਰਚ ਦੇ ਉਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਜਿਸ ’ਚ ਕਿਹਾ ਗਿਆ ਸੀ ਕਿ ਅਦਾਲਤ ਨੇ ਦੋਸ਼ਾਂ ਦੀ ਗੰਭੀਰਤਾ ਨੂੰ ਢੁਕਵਾਂ ਨਹੀਂ ਸਮਝਿਆ। ਇਸ ’ਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਸਵਾਮੀ ਅਵਿਮੁਕਤੇਸ਼ਵਰਾਨੰਦ ਤੇ ਉਨ੍ਹਾਂ ਦੇ ਪੈਰੋਕਾਰ ਮੁਕੁੰਦਨੰਦ ਬ੍ਰਹਮਚਾਰੀ ਵੱਖ-ਵੱਖ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋਵਾਂ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ ਤੇ ਨਿਰਦੇਸ਼ ਦਿੱਤਾ ਸੀ ਕਿ ਜਾਂਚ ਬਿਨਾਂ ਕਿਸੇ ਬਾਹਰੀ ਪ੍ਰਭਾਵ ਦੇ ਜਾਰੀ ਰਹੇ।
ਇਸ ਤੋਂ ਪਹਿਲਾਂ 27 ਫਰਵਰੀ ਨੂੰ ਹਾਈ ਕੋਰਟ ਨੇ ਸਰਸਵਤੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਸੀ ਤੇ ਕਿਹਾ ਸੀ ਕਿ ਨਾਬਾਲਗ ਬੱਚਿਆਂ ਦੇ ਕਥਿਤ ਸੈਕਸ ਸ਼ੋਸ਼ਣ ਨਾਲ ਸਬੰਧਤ ਮਾਮਲੇ ’ਚ ਫੈਸਲਾ ਆਉਣ ਤੱਕ ਉਨ੍ਹਾਂ ਨੂੰ ਹਿਰਾਸਤ ’ਚ ਨਹੀਂ ਲਿਆ ਜਾਵੇਗਾ। ਅਦਾਲਤ ਨੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਤੇ ਪਟੀਸ਼ਨਕਰਤਾਵਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਹ ਮਾਮਲਾ ਪ੍ਰਯਾਗਰਾਜ ਦੇ ਝੁਨਸੀ ਪੁਲਸ ਸਟੇਸ਼ਨ ’ਚ ਦਰਜ ਕੀਤੀ ਗਈ ਐੱਫ. ਆਈ. ਆਰ. ਨਾਲ ਸਬੰਧਤ ਹੈ, ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮ ਨੇ ਕਈ ਨੌਜਵਾਨ ਚੇਲਿਆਂ ਦਾ ਸੈਕਸ ਸ਼ੋਸ਼ਣ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
