ਸੁਤੰਤਰ ਦੇਵ ਸਿੰਘ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਨਿਯੁਕਤ

07/16/2019 4:19:36 PM

ਨਵੀਂ ਦਿੱਲੀ (ਵਾਰਤਾ)— ਭਾਜਪਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਸੁਤੰਤਰ ਦੇਵ ਸਿੰਘ ਨੂੰ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਇਸ ਅਹੁਦੇ 'ਤੇ ਮਹਿੰਦਰ ਨਾਥ ਪਾਂਡੇ ਦੀ ਥਾਂ ਲੈਣਗੇ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਦੇਵ ਸਿੰਘ ਇਸ ਸਮੇਂ ਉੱਤਰ ਪ੍ਰਦੇਸ਼ ਦੇ ਯੋਗੀ ਆਦਿੱਤਿਆਨਾਥ ਦੀ ਕੈਬਨਿਟ 'ਚ ਟਰਾਂਸਪੋਰਟ ਮੰਤਰੀ ਅਤੇ ਵਿਧਾਨ ਪਰੀਸ਼ਦ ਦੇ ਮੈਂਬਰ ਹਨ। ਰਾਸ਼ਟਰੀ ਜਨਰਲ ਸਕੱਤਰ ਮੁਤਾਬਕ ਪਾਰਟੀ ਨੇ ਚੰਦਰਕਾਂਤ ਦਾਦਾ ਪਾਟਿਲ ਨੂੰ ਮਹਾਰਾਸ਼ਟਰ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਇਸ ਅਹੁਦੇ 'ਤੇ ਰਾਵ ਸਾਹੇਬ ਦਾਨਵੇ ਪਾਟਿਲ ਦੀ ਥਾਂ ਲੈਣਗੇ। 

Image
ਜ਼ਿਕਰਯੋਗ ਹੈ ਕਿ ਮਹਿੰਦਰ ਨਾਥ ਪਾਂਡੇ ਨੂੰ ਨਰਿੰਦਰ ਮੋਦੀ ਅਗਵਾਈ ਵਾਲੀ ਨਵੀਂ ਸਰਕਾਰ 'ਚ ਕੌਸ਼ਲ ਵਿਕਾਸ ਮੰਤਰੀ ਬਣਾਇਆ ਗਿਆ ਹੈ, ਜਦਕਿ ਰਾਵ ਸਾਹੇਬ ਦਾਨਵੇ ਪਾਟਿਲ ਨੂੰ ਉਪਭੋਗਤਾ ਮਾਮਲਿਆਂ ਦਾ ਰਾਜ ਮੰਤਰੀ ਬਣਾਇਆ ਗਿਆ ਹੈ। ਸਮਝਿਆ ਜਾਂਦਾ ਹੈ ਕਿ ਪਾਰਟੀ ਵਿਚ 'ਇਕ ਵਿਅਕਤੀ, ਇਕ ਅਹੁਦੇ' ਦੇ ਸਿਧਾਂਤ ਤਹਿਤ ਇਨ੍ਹਾਂ ਨੂੰ ਆਪਣੇ ਸੂਬੇ 'ਚ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਗਿਆ ਹੈ।


Related News