ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਹੋਈ ਕੋਰੋਨਾ ਪਾਜ਼ੇਟਿਵ

Saturday, Jan 08, 2022 - 01:17 PM (IST)

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਹੋਈ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ– ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਸੰਬੰਧੀ ਜਾਂਚ ’ਚ ਉਨ੍ਹਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਉਹ ‘ਬਹੁਤ ਬੀਮਾਰ’ ਮਹਿਸੂਸ ਕਰ ਰਹੀ ਹੈ।

 

ਉਨ੍ਹਾਂ ਟਵੀਟ ਕੀਤਾ ਕਿ ਕੋਵਿਡ-19 ਜਾਂਚ ’ਚ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਤੇਜ ਬੁਖਾਰ ਦੇ ਨਾਲ ਬਹੁਤ ਬੀਮਾਰ ਮਹਿਸੂਸ ਕਰ ਰਹੀ ਹਾਂ। ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਮੇਰੇ ਸੰਪਰਕ ’ਚ ਆਓ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣੀ ਆਰ.ਟੀ.ਪੀ.ਸੀ.ਆਰ. ਜਾਂਚ ਕਰਵਾ ਲੈਣ। ਮਾਲੀਵਾਲ (37) ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਇੰਨਾ ਕੰਮ ਕਰਨ ਦੇ ਬਾਵਜੂਦ, ਹੁਣ ਤਕ ਕੋਵਿਡ-19 ਤੋਂ ਬਚੀ ਹੋਈ ਸੀ। ਓਮੀਕਰੋਨ ਬਹੁਤ ਛੂਤਕਾਰੀ ਹੈ। ਸਾਰੇ ਲੋਕ ਕ੍ਰਿਪਾ ਕਰਕੇ ਸਾਵਧਾਨੀ ਵਰਤਨ। 


author

Rakesh

Content Editor

Related News