ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ਦੀ ਜਾਂਚ ਲਈ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ BJP ਦਾ ਪ੍ਰਦਰਸ਼ਨ

Wednesday, May 15, 2024 - 01:42 PM (IST)

ਨਵੀਂ ਦਿੱਲੀ- ਭਾਜਪਾ ਦੇ ਨੇਤਾਵਾਂ ਅਤੇ ਮਹਿਲਾ ਮੋਰਚਾ ਵਰਕਰਾਂ ਨੇ ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਘਟਨਾ ਦੀ ਜਾਂਚ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਇਸ ਘਟਨਾ 'ਤੇ ਕੇਜਰੀਵਾਲ ਦੀ ਚੁੱਪ 'ਤੇ ਸਵਾਲ ਉਠਾਉਂਦੇ ਹੋਏ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇਕ ਔਰਤ ਦੇ ਸਨਮਾਨ ਦਾ ਮਾਮਲਾ ਹੈ ਜੋ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਰਹਿ ਚੁੱਕੀ ਹੈ। ਅਸੀਂ ਉਨ੍ਹਾਂ ਦਾ ਸਮਰਥਨ ਕਰਨ ਲਈ ਇੱਥੇ ਹਾਂ।

ਇਹ ਵੀ ਪੜ੍ਹੋ- 'ਆਪ' ਨੇ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾ, ਕਿਹਾ- ਵਿਭਵ 'ਤੇ ਸਖ਼ਤ ਐਕਸ਼ਨ ਲੈਣਗੇ CM

PunjabKesari

ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੇ ਇਸ ਘਟਨਾ ਨੂੰ ਸਵੀਕਾਰ ਕਰ ਲਿਆ ਹੈ। ਸਚਦੇਵਾ ਨੇ ਕਿਹਾ ਕਿ ਮਾਲੀਵਾਲ ਨੇ ਪਹਿਲਾਂ ਦੋਸ਼ ਲਗਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਸਹਾਇਕ ਵਿਭਵ ਕੁਮਾਰ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ 'ਬਦਸਲੂਕੀ' ਕੀਤਾ ਸੀ। ਮਾਲੀਵਾਲ ਦੇ ਦੋਸ਼ਾਂ ਤੋਂ ਇਕ ਦਿਨ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨਗੇ। ਸਚਦੇਵਾ ਨੇ ਕਿਹਾ ਕਿ ਸੰਜੇ ਸਿੰਘ ਵੱਲੋਂ ਘਟਨਾ ਦੀ ਪੁਸ਼ਟੀ ਕਰਨ ਤੋਂ ਬਾਅਦ ਪੁਲਸ ਜਾਂਚ ਸ਼ੁਰੂ ਕਰ ਸਕਦੀ ਹੈ। ਉਨ੍ਹਾਂ ਮਾਲੀਵਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਸ ਨੂੰ ਆਪਣਾ ਬਿਆਨ ਦੇਣ ਲਈ ਅੱਗੇ ਆਉਣ।

ਇਹ ਵੀ ਪੜ੍ਹੋ- CM ਹਾਊਸ 'ਚ ਸਵਾਤੀ ਮਾਲੀਵਾਲ ਨਾਲ ਬਦਸਲੂਕੀ, ਕੇਜਰੀਵਾਲ ਦੇ ਨਿੱਜੀ ਸਟਾਫ਼ ਮੈਂਬਰ 'ਤੇ ਲਾਇਆ ਗੰਭੀਰ ਦੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News