ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ
Saturday, Jan 06, 2024 - 03:49 AM (IST)

ਨਵੀਂ ਦਿੱਲੀ (ਵਾਰਤਾ): ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਤਿੰਨ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਸਵਾਤੀ ਮਾਲੀਵਾਲ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ। ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ
ਜ਼ਿਕਰਯੋਗ ਹੈ ਕਿ ਦਿੱਲੀ 'ਚ ਕੇਜਰੀਵਾਲ ਸਰਕਾਰ ਬਣਨ ਤੋਂ ਬਾਅਦ 2015 'ਚ ਉਨ੍ਹਾਂ ਨੂੰ ਦਿੱਲੀ ਮਹਿਲਾ ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ ਸੀ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਹੁੰਦਿਆਂ ਸਵਾਤੀ ਮਾਲੀਵਾਲ ਰਾਜਧਾਨੀ ਵਿਚ ਕੁੜੀਆਂ ਅਤੇ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8