ਸਵੀਡਨ 'ਚ ਕੁਰਾਨ ਸਾੜਨ 'ਤੇ UN 'ਚ ਇਕਜੁੱਟ ਹੋਏ ਭਾਰਤ, ਪਾਕਿਸਤਾਨ ਤੇ ਚੀਨ, ਪ੍ਰਸਤਾਵ ਨੂੰ ਮਿਲੀ ਮਨਜ਼ੂਰੀ

Wednesday, Jul 12, 2023 - 10:06 PM (IST)

ਸਵੀਡਨ 'ਚ ਕੁਰਾਨ ਸਾੜਨ 'ਤੇ UN 'ਚ ਇਕਜੁੱਟ ਹੋਏ ਭਾਰਤ, ਪਾਕਿਸਤਾਨ ਤੇ ਚੀਨ, ਪ੍ਰਸਤਾਵ ਨੂੰ ਮਿਲੀ ਮਨਜ਼ੂਰੀ

ਇੰਟਰਨੈਸ਼ਨਲ ਡੈਸਕ : ਸਵੀਡਨ 'ਚ ਈਦ-ਉਲ-ਅਜ਼ਹਾ ਮੌਕੇ ਇਕ ਵਿਅਕਤੀ ਨੇ ਮਸਜਿਦ ਦੇ ਬਾਹਰ ਕੁਰਾਨ ਨੂੰ ਸਾੜ ਕੇ ਪ੍ਰਦਰਸ਼ਨ ਕੀਤਾ ਸੀ। ਇਸ ਘਟਨਾ ਤੋਂ ਬਾਅਦ ਦੁਨੀਆ ਭਰ ਦੇ ਮੁਸਲਮਾਨਾਂ 'ਚ ਸਵੀਡਨ ਸਰਕਾਰ ਖ਼ਿਲਾਫ਼ ਗੁੱਸਾ ਭੜਕਿਆ ਹੋਇਆ ਹੈ। ਇਸ ਤੋਂ ਬਾਅਦ ਪਾਕਿਸਤਾਨ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ (UNHRC) 'ਚ ਇਸ ਘਟਨਾ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਮੰਗਲਵਾਰ ਮਨਜ਼ੂਰੀ ਦੇ ਦਿੱਤੀ ਗਈ। ਭਾਰਤ ਨੇ ਵੀ ਪਾਕਿਸਤਾਨ ਦੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ : ਬ੍ਰਿਟੇਨ ਦੇ ਸਾਬਕਾ PM ਬੋਰਿਸ ਜਾਨਸਨ 8ਵੀਂ ਵਾਰ ਬਣੇ ਪਿਤਾ, ਤੀਸਰੀ ਪਤਨੀ ਨੇ ਦਿੱਤਾ ਤੀਜੇ ਬੱਚੇ ਨੂੰ ਜਨਮ

ਪ੍ਰਸਤਾਵ 'ਤੇ ਅਸਹਿਮਤੀ ਕਾਰਨ ਮੰਗਲਵਾਰ ਨੂੰ ਪਾਸ ਨਹੀਂ ਹੋ ਸਕਿਆ ਸੀ। ਇਸ ਤੋਂ ਪਹਿਲਾਂ ਮਤੇ 'ਤੇ ਬਹਿਸ ਦੌਰਾਨ ਮੁਸਲਿਮ ਦੇਸ਼ਾਂ ਨੇ ਸਵੀਡਨ 'ਚ ਕੁਰਾਨ ਨੂੰ ਸਾੜਨ ਦੀ ਘਟਨਾ ਨੂੰ ਇਸਲਾਮੋਫੋਬੀਆ ਤੋਂ ਪ੍ਰੇਰਿਤ ਕਾਰਵਾਈ ਵਜੋਂ ਜਵਾਬਦੇਹੀ ਦੇਣ ਦੀ ਮੰਗ ਕੀਤੀ ਸੀ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਇਸ ਮੁੱਦੇ 'ਤੇ ਰਿਪੋਰਟ ਸੌਂਪਣ ਦੀ ਮੰਗ ਕੀਤੀ ਹੈ। ਪਾਕਿਸਤਾਨ ਨੇ 57 ਦੇਸ਼ਾਂ ਦੇ ਸੰਗਠਨ ਓਆਈਸੀ ਦੀ ਤਰਫੋਂ ਇਕ ਖਰੜਾ ਪ੍ਰਸਤਾਵ ਪੇਸ਼ ਕੀਤਾ ਸੀ। ਇਸ ਵਿੱਚ ਕੁਝ ਦੇਸ਼ਾਂ 'ਚ ਜਨਤਕ ਤੌਰ 'ਤੇ ਪਵਿੱਤਰ ਕੁਰਾਨ ਦੀ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ ਸੀ।

ਇਹ ਵੀ ਪੜ੍ਹੋ : ਔਸਤ ਨਾਲੋਂ ਦੁੱਗਣਾ ਗਰਮ ਹੋ ਰਿਹਾ ਯੂਰਪ, 2022 'ਚ ਗਈ 61000 ਲੋਕਾਂ ਦੀ ਜਾਨ

UNHRC 'ਚ ਕੁਲ 47 ਮੈਂਬਰ ਹਨ। ਓਆਈਸੀ ਦੇ ਸਿਰਫ਼ 19 ਦੇਸ਼ ਇਸ ਵਿੱਚ ਹਨ। ਪੱਛਮੀ ਦੇਸ਼ਾਂ ਦੇ ਕੁਝ ਡਿਪਲੋਮੈਟਾਂ ਨੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ। ਇਸ ਪ੍ਰਸਤਾਵ 'ਤੇ ਭਾਰਤ ਸਮੇਤ ਚੀਨ ਨੇ ਪਾਕਿਸਤਾਨ ਦਾ ਸਮਰਥਨ ਕੀਤਾ ਸੀ। ਉਥੇ ਹੀ ਅਮਰੀਕਾ, ਜਰਮਨੀ, ਰੋਮਾਨੀਆ, ਲਿਥੁਆਨੀਆ, ਬ੍ਰਿਟੇਨ, ਫਰਾਂਸ ਸਮੇਤ 12 ਦੇਸ਼ਾਂ ਨੇ ਪ੍ਰਸਤਾਵ ਦਾ ਵਿਰੋਧ ਕੀਤਾ। ਨੇਪਾਲ ਸਮੇਤ 7 ਦੇਸ਼ ਇਸ 'ਤੇ ਵੋਟਿੰਗ ਤੋਂ ਦੂਰ ਰਹੇ। ਕੁਲ 28 ਦੇਸ਼ਾਂ ਨੇ ਇਸ ਦਾ ਸਮਰਥਨ ਕੀਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News