''ਹਰਿਆਣਾ-ਪੰਜਾਬ ਦੀ ਵੰਡ ਸਮੇਂ ਹੀ SYL ਮੁੱਦਾ ਹੋਣਾ ਚਾਹੀਦਾ ਸੀ ਹੱਲ, ਹੁਣ ਇਹ ਕੈਸਰ ਦਾ ਰੂਪ ਲੈ ਚੁੱਕੈ''
Tuesday, Oct 10, 2023 - 12:33 PM (IST)
ਰੋਹਤਕ- 5 ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਚੋਣ ਕਮਿਸ਼ਨ ਵਲੋਂ ਤਾਰੀਖ਼ਾਂ ਦੇ ਐਲਾਨ ਮਗਰੋਂ ਕਾਂਗਰਸ ਅਤੇ ਭਾਜਪਾ ਐਕਸ਼ਨ ਮੋਡ 'ਚ ਆ ਗਈਆਂ ਹਨ। ਭਾਜਪਾ ਦੇ ਸਾਬਕਾ ਮੰਤਰੀ ਮਨੀਸ਼ ਗਰੋਵਰ ਨੇ ਕਿਹਾ ਹੈ ਕਿ ਜਨਤਾ ਨਰਿੰਦਰ ਮੋਦੀ ਦੇ ਕੰਮ ਨੂੰ ਪਸੰਦ ਕਰ ਰਹੀ ਹੈ, ਇਸ ਲਈ 5 ਸੂਬਿਆਂ 'ਚ ਭਾਜਪਾ ਪਾਰਟੀ ਦੀ ਜਿੱਤ ਹੋਵੇਗੀ। ਭਾਜਪਾ ਲੋਕਤੰਤਰੀ ਤਰੀਕੇ ਨਾਲ ਜਨਤਾ ਦਰਮਿਆਨ ਜਾਵੇਗੀ ਅਤੇ ਭਾਜਪਾ ਸ਼ਾਸਿਤ ਪ੍ਰਦੇਸ਼ਾਂ 'ਚ ਕੀਤੇ ਗਏ ਕੰਮਾਂ ਨੂੰ ਲੈ ਕੇ ਪ੍ਰਚਾਰ ਕਰੇਗੀ।
ਇਹ ਵੀ ਪੜ੍ਹੋ- SYL 'ਤੇ ਸਖ਼ਤ ਸੁਪਰੀਮ ਕੋਰਟ, ਕਿਹਾ-ਸਿਆਸਤ ਨਾ ਕਰੇ ਪੰਜਾਬ; ਕੇਂਦਰ ਤੋਂ ਮੰਗੀ ਰਿਪੋਰਟ
ਸਤਲੁਜ-ਯਮੁਨਾ ਲਿੰਕ (SYL) 'ਤੇ ਬੋਲਦੇ ਹੋਏ ਗਰੋਵਰ ਨੇ ਕਿਹਾ ਕਿ SYL 'ਤੇ ਕਾਂਗਰਸ ਸਿਆਸਤ ਕਰ ਰਹੀ ਹੈ। ਹੁਣ ਇਹ ਮੁੱਦਾ ਇਕ ਕੈਂਸਰ ਦਾ ਰੂਪ ਲੈ ਚੁੱਕਾ ਹੈ ਜਿਸ ਦੀ ਜ਼ਿੰਮੇਵਾਰ ਕਾਂਗਰਸ ਹੈ। ਕਾਂਗਰਸ ਨੂੰ ਚਾਹੀਦਾ ਸੀ ਕਿ ਪੰਜਾਬ ਅਤੇ ਹਰਿਆਣਾ ਦੀ ਵੰਡ ਦੇ ਸਮੇਂ ਹੀ ਇਸ ਸਮੱਸਿਆ ਦਾ ਹੱਲ ਕਰ ਲੈਂਦੀ। ਭੁਪਿੰਦਰ ਹੁੱਡਾ ਦੱਸਣ ਕਿ ਉਸ ਸਮੇਂ ਜਦੋਂ ਪ੍ਰਦੇਸ਼ ਅਤੇ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਸੀ ਤਾਂ ਇਹ ਸਮੱਸਿਆ ਕਿਵੇਂ ਵੱਡੀ ਬਣ ਗਈ? ਅੱਜ ਨਹਿਰ ਦੀ ਖੋਦਾਈ ਜ਼ਰੂਰੀ ਹੈ, ਜੋ ਕਿ ਪੰਜਾਬ ਸਰਕਾਰ ਨੂੰ ਕਰਾਉਣੀ ਹੈ। ਗਰੋਵਰ ਨੇ ਅੱਗੇ ਕਿਹਾ ਕਿ ਭਾਜਪਾ ਪਾਰਟੀ ਦੀ ਸਰਕਾਰ ਇਸ ਮੁੱਦੇ ਨੂੰ ਲੈ ਕੇ ਸੰਵੇਦਨਸ਼ੀਲ ਹੈ। ਉਨ੍ਹਾਂ ਨੇ ਭੁਪਿੰਦਰ ਹੁੱਡਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਹੁੱਡਾ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ।
ਇਹ ਵੀ ਪੜ੍ਹੋ- SYL ਮੁੱਦੇ 'ਤੇ ਬੋਲੇ CM ਮਨੋਹਰ ਲਾਲ ਖੱਟੜ, ਦਿੱਤਾ ਵੱਡਾ ਬਿਆਨ
ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ
ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8