ਕੀ ਅੱਜ ਨਿਕਲੇਗਾ ਪਾਣੀਆਂ ਦੇ ਮਸਲੇ ਦਾ ਹੱਲ? ਪੰਜਾਬ-ਹਰਿਆਣਾ ਵਿਚਾਲੇ ਮੀਟਿੰਗ ਸ਼ੁਰੂ

Wednesday, Jul 09, 2025 - 05:10 PM (IST)

ਕੀ ਅੱਜ ਨਿਕਲੇਗਾ ਪਾਣੀਆਂ ਦੇ ਮਸਲੇ ਦਾ ਹੱਲ? ਪੰਜਾਬ-ਹਰਿਆਣਾ ਵਿਚਾਲੇ ਮੀਟਿੰਗ ਸ਼ੁਰੂ

ਨਵੀਂ ਦਿੱਲੀ : ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਲੈ ਕੇ ਬੁੱਧਵਾਰ ਸ਼ਾਮ ਨੂੰ ਦਿੱਲੀ ਵਿੱਚ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਪਹੁੰਚ ਗਏ ਹਨ, ਜਿਸ ਤੋਂ ਬਾਅਦ ਬੈਠਕ ਸ਼ੁਰੂ ਹੋ ਗਈ। ਦੱਸ ਦੇਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਵਲੋਂ ਕੀਤੀ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਸ਼੍ਰਮ ਸ਼ਕਤੀ ਭਵਨ ਪਹੁੰਚੇ ਹਨ।

ਇਹ ਵੀ ਪੜ੍ਹੋ - ਭਲਕੇ ਤੋਂ ਬੰਦ ਕਈ ਸਕੂਲ-ਕਾਲਜ, ਮੀਂਹ ਕਾਰਨ ਅਗਲੇ 48 ਘੰਟੇ ਅਲਰਟ ਰਹਿਣ ਦੀ ਚਿਤਾਵਨੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮੁੱਦੇ 'ਤੇ 3 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ 18 ਅਗਸਤ 2020 ਨੂੰ ਹੋਈ ਸੀ, ਜਦੋਂ ਕਿ ਦੂਜੀ ਮੀਟਿੰਗ 14 ਅਕਤੂਬਰ 2022 ਨੂੰ ਅਤੇ ਤੀਜੀ ਮੀਟਿੰਗ 4 ਜਨਵਰੀ 2023 ਨੂੰ ਹੋਈ ਸੀ। ਇਹ ਨਵੇਂ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਉਨ੍ਹਾਂ ਦੀ ਪਹਿਲੀ ਮੀਟਿੰਗ ਹੋਵੇਗੀ। ਪਹਿਲਾਂ ਦੀਆਂ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ।  

ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News