ਨਹੀਂ ਰਹੇ ਤਬਲਾ ਵਾਦਕ ਜ਼ਾਕਿਰ ਹੁਸੈਨ, 73 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
Monday, Dec 16, 2024 - 07:55 AM (IST)
ਨਵੀਂ ਦਿੱਲੀ : ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਅਮਰੀਕਾ ਦੇ ਸੈਨ ਫਰਾਂਸਿਸਕੋ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਹ 73 ਸਾਲਾਂ ਦੇ ਸਨ। ਉਨ੍ਹਾਂ ਨੂੰ ਦਿਲ ਦੀ ਸਮੱਸਿਆ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਹੁਸੈਨ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।
ਜ਼ਾਕਿਰ ਹੁਸੈਨ ਦੇ ਪਿੱਛੇ ਉਨ੍ਹਾਂ ਦੀ ਪਤਨੀ ਐਂਟੋਨੀਆ ਮਿਨੇਕੋਲਾ, ਦੋ ਧੀਆਂ ਅਨੀਸਾ ਕੁਰੈਸ਼ੀ ਅਤੇ ਇਜ਼ਾਬੇਲਾ ਕੁਰੈਸ਼ੀ, ਭਰਾ ਤੌਫੀਕ ਅਤੇ ਫਜ਼ਲ ਕੁਰੈਸ਼ੀ ਅਤੇ ਉਨ੍ਹਾਂ ਦੀ ਭੈਣ ਖੁਰਸ਼ੀਦ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8