ਦਿੱਲੀ ਦੰਗਿਆਂ ਦੇ ਮੁਲਜ਼ਮ ਤਾਹਿਰ ਹੁਸੈਨ ਨੂੰ ਸੁਪਰੀਮ ਕੋਰਟ ਤੋਂ ਰਾਹਤ
Tuesday, Jan 28, 2025 - 06:22 PM (IST)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਕੌਂਸਲਰ ਅਤੇ ਫਰਵਰੀ 2020 ਦੇ ਦਿੱਲੀ ਦੰਗਿਆਂ ਦੇ ਮੁਲਜ਼ਮ ਤਾਹਿਰ ਹੁਸੈਨ ਨੂੰ ਰਾਹਤ ਦਿੰਦੇ ਹੋਏ ਹਿਰਾਸਤ ’ਚ ਪੈਰੋਲ ’ਤੇ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਜਸਟਿਸ ਵਿਕਰਮ ਨਾਥ, ਜਸਟਿਸ ਸੰਜੇ ਕਰੋਲ ਅਤੇ ਜਸਟਿਸ ਸੰਦੀਪ ਮਹਿਤਾ ਦੀ 3 ਮੈਂਬਰੀ ਬੈਂਚ ਨੇ 29 ਜਨਵਰੀ ਤੋਂ 3 ਫਰਵਰੀ ਤੱਕ ਪੁਲਸ ਹਿਰਾਸਤ ’ਚ ਚੋਣ ਪ੍ਰਚਾਰ ਕਰਨ ਦੀ ਹੁਸੈਨ ਦੀ ਪਟੀਸ਼ਨ ਮੰਗਲਵਾਰ ਨੂੰ ਸਵੀਕਾਰ ਕਰ ਲਈ ਹੈ।
ਇਹ ਵੀ ਪੜ੍ਹੋ - ਨਾ ਆਓ ਅਯੁੱਧਿਆ..., ਜਾਣੋ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਕਿਉਂ ਕੀਤੀ ਅਜਿਹੀ ਅਪੀਲ
ਇਸ ਮਾਮਲੇ ਦੇ ਸਬੰਧ ਵਿਚ ਚੋਟੀ ਦੀ ਅਦਾਲਤ ਨੇ ਕਈ ਸ਼ਰਤਾਂ ਲਗਾਉਂਦੇ ਹੋਏ ਕਿਹਾ ਕਿ ਤਾਹਿਰ ਹੁਸੈਨ ਨੂੰ ਦਿਨ ਦੇ ਸਮੇਂ ਸਿਰਫ਼ ਸੁਰੱਖਿਆ ਦੇ ਨਾਲ ਜੇਲ੍ਹ ’ਚੋਂ ਬਾਹਰ ਜਾਣ ਅਤੇ ਰਾਤ ਨੂੰ ਵਾਪਸ ਜੇਲ੍ਹ ’ਚ ਆਉਣ ਦੀ ਇਜਾਜ਼ਤ ਹੋਵੇਗੀ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਹੁਸੈਨ ਨੂੰ ਹਿਰਾਸਤ ’ਚ ਪੈਰੋਲ ਦੀ ਸ਼ਰਤ ਤਹਿਤ ਸੁਰੱਖਿਆ ਖ਼ਰਚੇ ਵਜੋਂ ਰੋਜ਼ਾਨਾ 2.47 ਲੱਖ ਰੁਪਏ ਜਮ੍ਹਾ ਕਰਾਉਣੇ ਹੋਣਗੇ। ਉੱਤਰ-ਪੂਰਬੀ ਦਿੱਲੀ ’ਚ 24 ਫਰਵਰੀ, 2020 ਨੂੰ ਦੰਗੇ ਹੋਏ ਸਨ, ਜਿਸ ’ਚ 53 ਲੋਕ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ।
ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8