Taj West End Hotel ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਹਿਮਾਨਾਂ ''ਚ ਮਚੀ ਹਫ਼ੜਾ-ਦਫ਼ੜੀ

Saturday, Sep 28, 2024 - 05:22 PM (IST)

ਕਰਨਾਟਕ : ਬੈਂਗਲੁਰੂ ਦੇ ਤਾਜ ਵੈਸਟ ਐਂਡ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਕਿਸੇ ਅਣਪਛਾਤੇ ਵਿਅਕਤੀਆਂ ਦੁਆਰਾ ਈਮੇਲ ਰਾਹੀਂ ਦਿੱਤੀ ਗਈ ਸੀ। ਦੱਸ ਦੇਈਏ ਕਿ ਬੈਂਗਲੁਰੂ ਦਾ ਤਾਜ ਵੈਸਟ ਐਂਡ ਹੋਟਲ ਪ੍ਰਮੁੱਖ ਸਿਆਸਤਦਾਨਾਂ ਅਤੇ ਕ੍ਰਿਕਟਰਾਂ ਦੀ ਮੇਜ਼ਬਾਨੀ ਲਈ ਮਸ਼ਹੂਰ ਹੈ। ਅੱਜ ਸਵੇਰੇ ਮਿਲੀ ਧਮਕੀ ਤੋਂ ਬਾਅਦ ਸਥਾਨਕ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਤੁਰੰਤ ਹੋਟਲ ਦਾ ਦੌਰਾ ਕੀਤਾ ਅਤੇ ਬਾਰੀਕੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਇਸ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ, 9 ਲੋਕਾਂ ਨੂੰ ਲਿਆ ਗਿਆ ਹਿਰਾਸਤ 'ਚ

ਬੇਂਗਲੁਰੂ ਪੁਲਸ ਦੇ ਡਿਪਟੀ ਕਮਿਸ਼ਨਰ ਸ਼ੇਖਰ ਐੱਚਟੀ ਨੇ ਨਿਊਜ਼ ਏਜੰਸੀ ਏਐੱਨਆਈ ਨੂੰ ਦੱਸਿਆ ਕਿ ਹੋਟਲ ਨੂੰ ਬੰਬ ਦੀ ਧਮਕੀ ਅਣਪਛਾਤੇ ਵਿਅਕਤੀਆਂ ਦੁਆਰਾ ਦਿੱਤੀ ਗਈ ਸੀ। ਹੋਟਲ ਦੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਧਮਕੀ ਦੇ ਪਿੱਛੇ ਲੋਕਾਂ ਦੀ ਪਛਾਣ ਕਰਨ ਲਈ ਸਰਗਰਮੀ ਰੂਪ ਨਾਲ ਕੰਮ ਕਰ ਰਹੀ ਹੈ। ਹਾਲ ਹੀ ਦੇ ਦਿਨਾਂ ਵਿੱਚ ਸਕੂਲਾਂ, ਹਸਪਤਾਲਾਂ, ਸਰਕਾਰੀ ਦਫ਼ਤਰਾਂ ਅਤੇ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਬੰਬ ਧਮਕੀ ਨਾਲ ਜੁੜੀਆਂ ਈਮੇਲਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਮੁੱਢਲੀ ਜਾਂਚ ਦੌਰਾਨ ਪੁਲਸ ਨੇ ਹੋਟਲ ਦੇ ਅਹਾਤੇ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੰਬ ਦੀ ਧਮਕੀ ਫਰਜ਼ੀ ਸੀ।

ਇਹ ਵੀ ਪੜ੍ਹੋ ਮੋਬਾਈਲ ਰੀਚਾਰਜ ਲਈ ਨਹੀਂ ਦਿੱਤੇ ਪੈਸੇ, ਪੁੱਤ ਨੇ ਕੁਹਾੜੀ ਨਾਲ ਵੱਡ 'ਤਾ ਪਿਓ

ਡੀਸੀਪੀ ਸੈਂਟਰਲ ਨੇ ਦੱਸਿਆ ਕਿ ਅੱਜ ਸਵੇਰੇ ਤਾਜ ਵੈਸਟ ਐਂਡ ਹੋਟਲ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਜਾਂਚ ਤੋਂ ਬਾਅਦ ਬੀਡੀਡੀਐਸ ਅਤੇ ਏਐਸਸੀ ਟੀਮ ਨੇ ਇਸ ਨੂੰ ਫਰਜ਼ੀ ਕਰਾਰ ਦਿੱਤਾ। ਡੀਸੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਜਾਵੇਗੀ ਅਤੇ ਡੂੰਘਾਈ ਨਾਲ ਜਾਂਚ ਜਾਰੀ ਰਹੇਗੀ। ਧਮਕੀ ਤੋਂ ਬਾਅਦ ਹੋਟਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਨੇ ਸਾਰੇ ਮਹਿਮਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ ਪਰ ਮਹਿਮਾਨਾਂ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਆਦਾਤਰ ਧਮਕੀਆਂ ਫਰਜ਼ੀ ਸਾਬਤ ਹੋਈਆਂ ਹਨ ਪਰ ਫਿਰ ਵੀ ਉਨ੍ਹਾਂ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News