ਵਾਪਸ ਲਓ ਕਾਨੂੰਨ, ਨਹੀਂ ਤਾਂ ਡਟੇ ਰਹਾਂਗੇ: ਰਾਕੇਸ਼ ਟਿਕੈਤ

12/10/2020 8:45:49 PM

ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੱਜ ਕਿਸਾਨਾਂ ਦੇ ਪ੍ਰਦਰਸ਼ਨ ਨੂੰ 15 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਸਮੇਤ ਦੂਜੇ ਸੂਬਿਆਂ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰ 'ਤੇ ਜਮਾਂ ਹਨ। ਇਸ ਦੌਰਾਨ ਕਿਸਾਨ ਅੰਦੋਲਨ ਅਤੇ ਨਵੇਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੇ ਜਵਾਬ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਥਾਂ ਤੋਂ ਪ੍ਰੈੱਸ ਕਾਨਫਰੰਸ ਕਰ ਉਸ 'ਤੇ ਕਿਸਾਨਾਂ ਵੱਲੋਂ ਪ੍ਰਤੀਕਿਰਿਆ ਦਿੱਤੀ।
'ਚੀਨ ਅਤੇ ਪਾਕਿ 'ਤੇ ਤੁਰੰਤ ਕਰਨਾ ਚਾਹੀਦੈ ਸਰਜੀਕਲ ਸਟ੍ਰਾਈਕ'

ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਖੇਤੀਬਾੜੀ ਮੰਤਰੀ ਨੂੰ ਸੁਣ ਰਹੇ ਸੀ... ਉਨ੍ਹਾਂ ਨੇ ਕੋਈ ਨਵੀਂ ਗੱਲ ਨਹੀਂ ਕਹੀ ਹੈ, ਅਸੀਂ ਉਨ੍ਹਾਂ ਦੇ ਦੱਸੇ ਸੋਧ 'ਤੇ ਤਿਆਰ ਨਹੀਂ ਹਾਂ। ਅਸੀਂ ਇੱਥੋਂ ਉਦੋਂ ਤੱਕ ਨਹੀਂ ਜਾਵਾਂਗੇ ਜਦੋਂ ਤੱਕ ਐੱਮ.ਐੱਸ.ਪੀ. (MSP) ਨੂੰ ਰੱਦ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਦੀ ਮੰਗ ਹੈ ਕਿ ਇਸ ਕਾਨੂੰਨ ਨੂੰ ਵਾਪਸ ਲਿਆ ਜਾਵੇ। 
ਨੱਡਾ ਦੇ ਕਾਫਿਲੇ 'ਤੇ ਹਮਲੇ 'ਤੇ ਗ੍ਰਹਿ ਮੰਤਰਾਲਾ ਨੇ ਰਾਜਪਾਲ ਤੋਂ ਮੰਗੀ ਰਿਪੋਰਟ

ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਮੰਗ ਕੀਤੀ ਸੀ ਕਿ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਓ ਪਰ ਸਰਕਾਰ ਨੇ ਨਹੀਂ ਬਣਾਇਆ। ਜਦੋਂ ਕਿ, ਪੂਰੇ ਦੇਸ਼ ਦਾ ਕਿਸਾਨ ਇਹੀ ਚਾਹੁੰਦਾ ਹੈ। ਇਸ ਸਰਕਾਰ ਦੇ ਕਾਰਜਕਾਲ ਵਿੱਚ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਵੀ ਲਾਗੂ ਨਹੀਂ ਹੋਈ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ 80 ਫੀਸਦੀ ਬਦਲਾਅ ਕਰਨ ਨੂੰ ਰਾਜੀ ਹੈ ਤਾਂ ਸਮਝਿਆ ਜਾ ਸਕਦਾ ਹੈ ਕਿ ਇਹ ਕਾਨੂੰਨ ਕਿੰਨੇ ਖ਼ਰਾਬ ਹੋਣਗੇ। ਉਨ੍ਹਾਂ ਨੇ ਸਰਕਾਰ ਦੇ ਸਾਰੇ ਮੰਤਰੀਆਂ ਨੂੰ ਅਪੀਲ ਕੀਤੀ ਕਿ ਇਕਜੁੱਟ ਹੋ ਕੇ ਕਿਸਾਨਾਂ ਦੇ ਪੱਖ ਵਿੱਚ ਫੈਸਲਾ ਲਓ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

Inder Prajapati

This news is Content Editor Inder Prajapati