ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਲੈ ਕੇ SC ਸਖ਼ਤ, ਕੇਂਦਰ ਸਰਕਾਰ ਨੇ ਦਿੱਤਾ ਇਹ ਨਿਰਦੇਸ਼

Monday, Jan 20, 2025 - 05:47 PM (IST)

ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਲੈ ਕੇ SC ਸਖ਼ਤ, ਕੇਂਦਰ ਸਰਕਾਰ ਨੇ ਦਿੱਤਾ ਇਹ ਨਿਰਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ 18 ਮਾਰਚ ਤੱਕ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਬੀ. ਆਰ. ਗਵਈ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਅਸੀਂ ਤੁਹਾਨੂੰ ਆਖਰੀ ਮੌਕਾ ਦੇ ਰਹੇ ਹਾਂ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਇਹ ਵੀ ਪੜ੍ਹੋ- ਕੋਲਕਾਤਾ ਜਬਰ-ਜ਼ਿਨਾਹ ਮਾਮਲਾ; ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ

ਰਹਿਮ ਪਟੀਸ਼ਨ ’ਤੇ ਫੈਸਲੇ ’ਚ ਦੇਰੀ : ਜਸਟਿਸ ਗਵਈ ਤੋਂ ਇਲਾਵਾ ਬੈਂਚ ਵਿਚ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਵੀ ਸ਼ਾਮਲ ਸਨ। ਬੈਂਚ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ਵਿਚ ਇਹ ਦਲੀਲ ਦਿੱਤੀ ਗਈ ਹੈ ਕਿ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਫੈਸਲਾ ਲੈਣ ਵਿਚ ਬਹੁਤ ਦੇਰੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਪ੍ਰੇਮਿਕਾ ਨੇ ਪ੍ਰੇਮੀ ਨੂੰ ਕਾੜ੍ਹੇ 'ਚ ਜ਼ਹਿਰ ਦੇ ਕੇ ਮਾਰਿਆ, ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ

ਵਕੀਲ ਨੇ ਦਿੱਤੀ ਇਹ ਦਲੀਲ : ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਉਹ 29 ਸਾਲ ਜੇਲ ਵਿਚ ਬਿਤਾ ਚੁੱਕਾ ਹੈ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ। ਤੁਸ਼ਾਰ ਮਹਿਤਾ ਨੇ ਬੈਂਚ ਤੋਂ 6 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਸ ’ਤੇ ਬੈਂਚ ਨੇ ਕਿਹਾ ਕਿ ਅਸੀਂ 18 ਮਾਰਚ ਨੂੰ ਮਾਮਲੇ ਦੀ ਸੁਣਵਾਈ ਕਰਾਂਗੇ, ਜੇਕਰ ਤੁਸੀਂ ਉਦੋਂ ਤੱਕ ਫੈਸਲਾ ਲੈਂਦੇ ਹੋ ਤਾਂ ਠੀਕ ਹੈ, ਨਹੀਂ ਤਾਂ ਮਾਮਲੇ ਦੀ ਸੁਣਵਾਈ ਮੈਰਿਟ ਦੇ ਆਧਾਰ ’ਤੇ ਹੋਵੇਗੀ।

ਇਹ ਵੀ ਪੜ੍ਹੋ- ਹੁਣ 260 ਸਰਕਾਰੀ ਸਕੂਲਾਂ ਨੂੰ ਲੱਗ ਗਏ ਤਾਲੇ, ਜਾਣੋ ਕੀ ਹੈ ਵਜ੍ਹਾ

ਰਾਜੋਆਣਾ ਨੂੰ ਮੌਤ ਦੀ ਸਜ਼ਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ 31 ਅਗਸਤ, 1995 ਨੂੰ ਸਿਵਲ ਸਕੱਤਰੇਤ, ਚੰਡੀਗੜ੍ਹ ਦੇ ਪ੍ਰਵੇਸ਼ ਦੁਆਰ 'ਤੇ ਹੋਏ ਧਮਾਕੇ ਵਿਚ ਵਾਪਰੀ ਸੀ। ਜੁਲਾਈ 2007 ਵਿਚ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ਵਿਚ "ਫੈਸਲੇ ਵਿਚ ਬਹੁਤ ਜ਼ਿਆਦਾ ਦੇਰੀ" ਦਾ ਹਵਾਲਾ ਦਿੰਦੇ ਹੋਏ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News