ਵਿਜ ਬੋਲੇ- ਕਿਸਾਨ ਇਜਾਜ਼ਤ ਲੈ ਲੈਣ, ਫਿਰ ਜਾਣ ਦੇਵਾਂਗੇ ਦਿੱਲੀ
Friday, Dec 06, 2024 - 03:05 PM (IST)
ਚੰਡੀਗੜ੍ਹ- MSP ਦੀ ਗਾਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਦੇ ਊਰਜਾ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ ਕਿਸਾਨ ਦਿੱਲੀ ਤੋਂ ਇਜਾਜ਼ਤ ਲੈ ਲੈਣ, ਫਿਰ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾਵੇਗਾ। ਅੰਬਾਲਾ ਛਾਉਣੀ ਦੇ ਵਿਧਾਇਕ ਵਿਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਦਿੱਲੀ ਵਿਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਲਈ ਹੈ, ਤਾਂ ਉਨ੍ਹਾਂ ਨੂੰ ਕਿਵੇਂ ਜਾਣ ਦਿੱਤਾ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਦਿੱਲੀ 'ਚ ਐਂਟਰੀ ਨਾ ਮਿਲਣ ਕਾਰਨ ਉਹ ਹਰਿਆਣਾ 'ਚ ਹੀ ਰਹਿਣਗੇ, ਜਿਵੇਂ ਕਿ ਪਹਿਲਾਂ ਵੀ ਹੋ ਚੁੱਕਾ ਹੈ। ਉਹ ਇਜਾਜ਼ਤ ਲੈ ਲੈਣ, ਉਨ੍ਹਾਂ ਨੂੰ ਜਾਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਕਿਸਾਨਾਂ ਦਾ ਮਾਰਚ: ਅਲਰਟ 'ਤੇ ਦਿੱਲੀ ਪੁਲਸ, ਸੁਰੱਖਿਆ ਸਖ਼ਤ
ਜ਼ਿਕਰਯੋਗ ਹੈ ਕਿ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਪੈਦਲ ਰਵਾਨਾ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਬਾਲਾ ਪੁਲਸ ਉਨ੍ਹਾਂ ਬੈਰੀਕੇਡ ਪਾਰ ਕਰਨ ਨਹੀਂ ਦੇ ਰਹੀ ਹੈ। ਕਿਸਾਨਾਂ ਅਤੇ ਪੁਲਸ ਪ੍ਰਸ਼ਾਸਨ ਵਿਚਾਲੇ ਗੱਲਬਾਤ ਜਾਰੀ ਹੈ। ਇਸ ਦਰਮਿਆਨ ਹਰਿਆਣਾ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਕਿਸਾਨਾਂ ਨੂੰ ਦਿੱਲੀ ਪੁਲਸ ਤੋਂ ਇਜਾਜ਼ਤ ਲੈਣ ਨੂੰ ਕਹਿ ਕੇ ਅੰਬਾਲਾ ਵਿਚ ਧਾਰਾ 163 (ਪਹਿਲਾਂ 144) ਲਾਉਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ 5 ਜਾਂ ਉਸ ਤੋਂ ਜ਼ਿਆਦਾ ਲੋਕ ਇਕੱਠੇ ਨਹੀਂ ਹੋ ਸਕਦੇ। ਇਸ ਤੋਂ ਇਲਾਵਾ ਅੰਬਾਲਾ ਜ਼ਿਲ੍ਹੇ ਦੇ 10 ਪਿੰਡਾਂ ਵਿਚ ਅੱਜ ਤੋਂ ਸੋਮਵਾਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਵਿਆਹ ਸਮੇਂ ਲਾੜੀ ਦੇ ਪਿਤਾ ਨੇ ਲਾੜੇ ਦੀ ਝੋਲੀ 'ਚ ਪਾਏ 11 ਲੱਖ ਰੁਪਏ ਅਤੇ ਫਿਰ...