ਖਾਣ-ਪੀਣ ਦੀਆਂ ਚੀਜ਼ਾਂ ''ਚ ਮਿਲਾਵਟ ਕਰਨ ਵਾਲਿਆਂ ਦੀ ਖੈਰ ਨਹੀਂ, ਆਇਆ ਇਹ ਨਿਰਦੇਸ਼

Tuesday, Sep 24, 2024 - 02:56 PM (IST)

ਖਾਣ-ਪੀਣ ਦੀਆਂ ਚੀਜ਼ਾਂ ''ਚ ਮਿਲਾਵਟ ਕਰਨ ਵਾਲਿਆਂ ਦੀ ਖੈਰ ਨਹੀਂ, ਆਇਆ ਇਹ ਨਿਰਦੇਸ਼

ਲਖਨਊ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਗਲਵਾਰ ਨੂੰ ਖਾਣ-ਪੀਣ ਦੀਆਂ ਵਸਤੂਆਂ 'ਚ ਮਨੁੱਖੀ ਰਹਿੰਦ-ਖੂੰਹਦ ਦੀ ਮਿਲਾਵਟ ਨੂੰ ਘਿਣਾਉਣੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਸਭ ਸਵੀਕਾਰ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖਾਣ-ਪੀਣ ਵਾਲੀਆਂ ਵਸਤੂਆਂ 'ਚ ਮਨੁੱਖੀ ਰਹਿੰਦ-ਖੂੰਹਦ ਜਾਂ ਗੰਦੀਆਂ ਚੀਜ਼ਾਂ ਦੀ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲ ਹੀ ਵਿਚ ਗਾਜ਼ੀਆਬਾਦ ਅਤੇ ਮੁਜ਼ੱਫਰਨਗਰ ਜ਼ਿਲ੍ਹਿਆਂ ਵਿਚ ਖਾਧ ਪਦਾਰਥਾਂ 'ਚ ਪਿਸ਼ਾਬ ਅਤੇ ਥੁੱਕ ਦੀ ਕਥਿਤ ਤੌਰ 'ਤੇ ਮਿਲਾਵਟ ਦੀ ਸੂਚਨਾ ਜਨਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਦਾ ਇਹ ਨਿਰਦੇਸ਼ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਕ ਅਧਿਕਾਰਤ ਬਿਆਨ ਅਨੁਸਾਰ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਸਾਹਮਣੇ ਆਈਆਂ ਅਜਿਹੀਆਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਮੰਗਲਵਾਰ ਨੂੰ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਦੇਸ਼ ਦੇ ਸਾਰੇ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਦੀ ਡੂੰਘਾਈ ਨਾਲ ਜਾਂਚ, ਪੜਤਾਲ ਆਦਿ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਨਿਯਮਾਂ 'ਚ ਲੋੜ ਅਨੁਸਾਰ ਸੋਧ ਕਰਨ ਦੇ ਨਿਰਦੇਸ਼ ਦਿੱਤੇ। ਯੋਗੀ ਨੇ ਕਿਹਾ ਹੈ ਕਿ ਅਜਿਹੇ ਢਾਬਿਆਂ ਅਤੇ ਰੈਸਟੋਰੈਂਟ ਆਦਿ ਖਾਣ-ਪੀਣ ਵਾਲੇ ਅਦਾਰਿਆਂ ਦੀ ਡੂੰਘਾਈ ਨਾਲ ਜਾਂਚ ਅਤੇ ਹਰੇਕ ਕਰਮਚਾਰੀ ਦੀ ਪੁਲਸ ਵੈਰੀਫਿਕੇਸ਼ਨ ਕੀਤੀ ਜਾਵੇ। ਨਾਲ ਹੀ ਖਾਣ-ਪੀਣ ਦੀਆਂ ਵਸਤੂਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਐਂਡ ਸਟੈਂਡਰਡ ਐਕਟ 'ਚ ਜ਼ਰੂਰੀ ਸੋਧ ਵੀ ਕੀਤਾ ਜਾਵੇ।

ਇਹ ਵੀ ਪੜ੍ਹੋ : 26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ

ਬਿਆਨ ਅਨੁਸਾਰ, ਹੁਣ ਖਾਣ-ਪੀਣ ਦੇ ਕੇਂਦਰਾਂ 'ਤੇ ਸੰਚਾਲਕ, ਪ੍ਰੋਪਰਾਈਟਰ, ਮੈਨੇਜਰ ਆਦਿ ਦਾ ਨਾਂ ਅਤੇ ਪਤਾ ਲਿਖਿਆ ਹੋਣਾ ਜ਼ਰੂਰੀ ਹੋਵੇਗਾ। ਹੁਣ ਸ਼ੈੱਫ ਹੋਵੇ ਜਾਂ ਵੇਟਰ, ਉਨ੍ਹਾਂ ਲਈ ਮਾਸਕ ਅਤੇ ਦਸਤਾਨੇ ਪਹਿਨਣਾ ਜ਼ਰੂਰੀ ਹੋਵੇਗਾ ਅਤੇ ਹੋਟਲ/ਰੈਸਟੋਰੈਂਟ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਜ਼ਰੂਰੀ ਹੋਵੇਗਾ। ਯੋਗੀ ਨੇ ਬੈਠਕ 'ਚ ਕਿਹਾ ਕਿ ਹਾਲ ਦੇ ਦਿਨਾਂ 'ਚ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਖਾਣ-ਪੀਣ ਦੀਆਂ ਵਸਤੂਆਂ 'ਚ ਮਨੁੱਖੀ ਰਹਿੰਦ-ਖੂੰਹਦ, ਗੰਦੀਆਂ ਚੀਜ਼ਾਂ ਦੀ ਮਿਲਾਵਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਘਿਨਾਉਣਾ ਹੈ ਅਤੇ ਸਿਹਤ 'ਤੇ ਮਾੜਾ ਪ੍ਰਭਾਵ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਬਿਲਕੁੱਲ ਵੀ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ 'ਚ ਅਜਿਹੀਆਂ ਘਟਨਾਵਾਂ ਨਾ ਹੋਣ, ਇਸ ਲਈ ਠੋਸ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਢਾਬਿਆਂ, ਰੈਸਟੋਰੈਂਟ ਆਦਿ ਖਾਣ-ਪੀਣ ਦੇ ਅਦਾਰਿਕਾਂ ਦੇ ਸੰਚਾਲਕ ਸਮੇਤ ਉੱਥੇ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਦਾ ਵੈਰੀਫਿਕੇਸ਼ਨ ਕਰਨ ਦਾ ਨਿਰਦੇਸ਼ ਦਿੱਤਾ। ਗਾਜ਼ੀਆਬਾਦ ਜ਼ਿਲ੍ਹੇ ਦੀ ਲੋਨੀ ਬਾਰਡਰ ਪੁਲਸ ਨੇ ਹਾਲ ਹੀ 'ਚ ਇਕ 29 ਸਾਲਾ ਜੂਸ ਵਿਕਰੇਤਾ ਨੂੰ ਉਸ ਦੇ ਜੂਸ 'ਚ ਮਨੁੱਖੀ ਪਿਸ਼ਾਬ ਮਿਲਾਉਣ ਦੀ ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਮੁਜ਼ੱਫਰਨਗਰ 'ਚ ਨਾਨ ਰੋਟੀ 'ਤੇ ਥੁੱਕਣ ਦੀ ਸ਼ਿਕਾਇਤ ਮਿਲਣ 'ਤੇ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News