ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਪ੍ਰਬੰਧਕ ਵੱਲੋਂ ਪੰਜਾਬ ਭਾਜਪਾ ਇੰਚਾਰਜ ਨਾਲ ਸ਼ਿਸ਼ਟਾਚਾਰ ਮੁਲਾਕਾਤ

Monday, Oct 09, 2023 - 08:30 PM (IST)

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਪ੍ਰਬੰਧਕ ਵੱਲੋਂ ਪੰਜਾਬ ਭਾਜਪਾ ਇੰਚਾਰਜ ਨਾਲ ਸ਼ਿਸ਼ਟਾਚਾਰ ਮੁਲਾਕਾਤ

ਨਵੀਂ ਦਿੱਲੀ : ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਨੇ ਅਹਿਮਦਾਬਾਦ ਵਿਖੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਦਿੱਲੀ ਅਤੇ ਪੰਜਾਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਦੁਸਹਿਰੇ ਮੌਕੇ ਸ੍ਰੀ ਹਜ਼ੂਰ ਸਾਹਿਬ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਚੇਅਰਮੈਨ ਜਸਵੰਤ ਸਿੰਘ ਬੌਬੀ ਅਤੇ ਬੀਬੀ ਪਰਮਜੀਤ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੀ ਰਾਜਨੀਤੀ ਦੀ ਸੈਂਟਰ ਸਟੇਜ 'ਤੇ ਪਹੁੰਚਿਆ 'SYL' ਦਾ ਮੁੱਦਾ, ਹੋਰ ਮੁੱਦੇ ਹੋਏ ਨਜ਼ਰਅੰਦਾਜ਼

ਮੁਲਾਕਾਤ ਮਗਰੋਂ ਡਾ. ਵਿਜੇ ਸਤਬੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਹਜ਼ੂਰ ਸਾਹਿਬ ਤੋਂ ਦਿੱਲੀ ਅਤੇ ਪੰਜਾਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ ਤੇ ਅੱਜ ਜਦੋਂ ਉਹ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਸੀਨੀਅਰ ਆਗੂ ਵਿਜੇ ਰੂਪਾਨੀ ਨੂੰ ਮਿਲੇ ਤਾਂ ਉਨ੍ਹਾਂ ਨੇ ਇਸ ਮੰਗ ਨੂੰ ਪੁਰਜ਼ੋਰ ਤਰੀਕੇ ਨਾਲ ਰੱਖਿਆ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰੇ ਮੌਕੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਤੋਂ ਦਿੱਲੀ ਵਾਇਆ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ ਲਈ ਹਵਾਬਾਜ਼ੀ ਮੰਤਰੀ ਨਾਲ ਗੱਲ ਕਰਨਗੇ ਤੇ ਉਮੀਦ ਹੈ ਕਿ ਇਹ ਸੇਵਾ ਜਲਦ ਹੀ ਸ਼ੁਰੂ ਹੋ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News