ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਹੈਲੀਕਾਪਟਰ ਰਾਹੀਂ ਕੀਤੀ ਫੁੱਲਾਂ ਦੀ ਵਰਖਾ
Saturday, Jan 24, 2026 - 10:53 AM (IST)
ਨਾਂਦੇੜ : ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਇਤਿਹਾਸਕ ਅਤੇ ਪਵਿੱਤਰ ਮੌਕੇ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਤਖ਼ਤ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ।

ਦੱਸ ਦੇਈਏ ਕਿ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਸੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਸੰਗਤਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਹੋ ਰਿਹਾ ਸੀ।

