ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਆਰੰਭ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ, ਸੰਗਤਾਂ ''ਚ ਦਿਖਿਆ ਭਾਰੀ ਉਤਸ਼ਾਹ
Wednesday, Sep 17, 2025 - 03:02 PM (IST)

ਪਟਨਾ : ਸਿੱਖਾਂ ਦੇ ਨੌਵੇਂ ਗੁਰੂ ਤੇਜ ਬਹਾਦਰ ਜੀ ਮਹਾਰਾਜ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ ਬੁੱਧਵਾਰ ਨੂੰ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਗਈ ਹੈ। ਇਹ ਜਾਗ੍ਰਿਤੀ ਯਾਤਰਾ 19 ਸਤੰਬਰ ਨੂੰ ਸ਼ਾਮ 6 ਵਜੇ ਬੈਂਕ ਮੋੜ ਸਥਿਤ ਵੱਡਾ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗੀ। ਦੱਸ ਦੇਈਏ ਕਿ ਇਹ ਯਾਤਰਾ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਵੀ ਸਮਰਪਿਤ ਹੈ।
ਇਹ ਵੀ ਪੜ੍ਹੋ : ਦੁਸਹਿਰੇ ਤੋਂ ਪਹਿਲਾਂ ਮਜ਼ਦੂਰਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ, ਸਰਕਾਰ ਨੇ ਖਿੱਚੀ ਤਿਆਰੀ
ਦੱਸ ਦੇਈਏ ਕਿ ਇਸ ਪਵਿੱਤਰ ਯਾਤਰਾ ਵਿੱਚ ਹਿੱਸਾ ਲੈਣ ਲਈ ਭਾਰਤ ਅਤੇ ਵਿਦੇਸ਼ਾਂ ਤੋਂ ਸ਼ਰਧਾਲੂ ਵੱਡੀ ਗਿਣਤੀ ਵਿਚ ਪਟਨਾ ਸਾਹਿਬ ਆਏ। ਇਹ ਯਾਤਰਾ ਦੇਸ਼ ਦੇ ਨੌਂ ਰਾਜਾਂ ਵਿੱਚੋਂ ਲੰਘੇਗੀ ਅਤੇ ਨਵੰਬਰ ਵਿੱਚ ਪੰਜਾਬ ਦੇ ਆਨੰਦਪੁਰ ਸਾਹਿਬ ਪਹੁੰਚੇਗੀ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਬਾਰ ਹਾਲ ਵਿੱਚ ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਨੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦਾ ਸਰਵਣ ਕੀਤਾ।
ਇਹ ਵੀ ਪੜ੍ਹੋ : PM ਮੋਦੀ ਦੀ ਮਾਂ ਦੀ AI ਵੀਡੀਓ ਤੁਰੰਤ ਹਟਾਈ ਜਾਵੇ, ਹਾਈਕੋਰਟ ਦਾ ਵੱਡਾ ਫ਼ੈਸਲਾ
ਜਾਣਕਾਰੀ ਅਨੁਸਾਰ ਕੱਢੀ ਜਾ ਰਹੀ ਇਹ ਜਾਗ੍ਰਿਤੀ ਯਾਤਰਾ 19 ਸਤੰਬਰ ਨੂੰ ਸਵੇਰੇ 9 ਵਜੇ ਰਾਮਗੜ੍ਹ ਤੋਂ ਰਵਾਨਾ ਹੋਵੇਗੀ ਅਤੇ ਬਰਮੋ, ਬੋਕਾਰੋ, ਚਾਸ ਗੁਰੂਦੁਆਰਾ ਤੇਲਮਾਚੋ ਪੁਲ, ਮਹੂਦਾ, ਪੁਟਕੀ, ਕੇਂਦੁਆ, ਕਰਕੇਂਡ, ਗੋਧਰ, ਮਟਕੁਰੀਆ ਗੁਰੂਦੁਆਰਾ ਹੁੰਦੀ ਹੋਈ ਸ਼ਾਮ 6 ਵਜੇ ਬਾੜਾ ਗੁਰੂਦੁਆਰਾ ਪਹੁੰਚੇਗੀ। ਇਸ ਮੌਕੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਬਿਹਾਰ ਵਿਧਾਨ ਸਭਾ ਦੇ ਸਪੀਕਰ ਨੰਦ ਕਿਸ਼ੋਰ ਯਾਦਵ ਸਮੇਤ ਕਈ ਪਤਵੰਤੇ ਸੱਜਣ ਅਤੇ ਸੰਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।