ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Saturday, Sep 10, 2022 - 09:58 AM (IST)

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਨਵੀਂ ਦਿੱਲੀ (ਕਮਲ ਕਾਂਸਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦੀ ਅੱਜ ਯਾਨੀ ਸ਼ਨੀਵਾਰ ਸਵੇਰੇ ਦਿੱਲੀ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। 

PunjabKesari

ਉਹ ਆਪਣੇ ਘਰ ਫੋਨ 'ਤੇ ਗੱਲ ਕਰ ਰਹੇ ਸਨ, ਉਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਅਵਤਾਰ ਸਿੰਘ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ 'ਚੋਂ ਇਕ ਹਨ ਅਤੇ ਦਿੱਲੀ 'ਚ ਉਨ੍ਹਾਂ ਦਾ ਨਿਵਾਸ ਸਥਾਨ ਹੈ।


author

DIsha

Content Editor

Related News