ਜਥੇਦਾਰੀ ਤੋਂ ਅਸਤੀਫੇ ਦਾ ਐਲਾਨ ਕਰਨ ਵਾਲੇ ਗਿਆਨੀ ਇਕਬਾਲ ਸਿੰਘ ਦਾ ਯੂ-ਟਰਨ

Sunday, Mar 03, 2019 - 04:43 PM (IST)

ਪਟਨਾ—  ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਸਤੀਫਾ ਦੇਣ ਦੀ ਖਬਰ ਸਾਹਮਣੇ ਆਈ ਸੀ। ਉਨ੍ਹਾਂ ਨੇ ਹੁਣ ਅਸਤੀਫਾ ਦੇਣ ਦੇ ਫੈਸਲੇ 'ਤੇ ਯੂ-ਟਰਨ ਲੈ ਲਿਆ। ਉਨ੍ਹਾਂ ਨੇ ਕਿਹਾ ਕਿ ਸੰਗਤ ਇਹੀ ਚਾਹੁੰਦੀ ਹੈ ਕਿ ਜਥੇਦਾਰ ਦੇ ਅਹੁਦੇ 'ਤੇ ਉਹੀ ਰਹਿਣ। ਇਸ ਮੈਂ ਅਸਤੀਫਾ ਨਹੀਂ ਦੇਵਾਂਗਾ। ਬਲਕਿ ਪ੍ਰਬੰਧਨ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਅਸਤੀਫਾ ਦੇਣ ਲਈ ਮਜ਼ਬੂਤ ਕਰਾਂਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਥੇਦਾਰ ਨੇ ਅਸਤੀਫਾ ਦੇਣ ਵਾਲਾ ਬਿਆਨ ਦਿੱਤਾ ਸੀ ਪਰ ਉਨ੍ਹਾਂ ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਤ ਨਹੀਂ ਚਾਹੁੰਦੀ ਕਿ ਉਹ ਅਸਤੀਫਾ ਦੇਣ ਅਤੇ ਸੰਗਤ ਉਨ੍ਹਾਂ ਨੂੰ ਜਥੇਦਾਰ ਦੇ ਰੂਪ 'ਚ ਵੇਖਣਾ ਚਾਹੁੰਦੀ ਹੈ। ਇਸ ਲਈ ਉਹ ਅਸਤੀਫਾ ਨਹੀਂ ਦੇਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸਾਜਿਸ਼ ਦੇ ਅਧੀਨ ਫਸਾਇਆ ਜਾ ਰਿਹਾ ਹੈ। 
PunjabKesariਜ਼ਿਕਰਯੋਗ ਹੈ ਕਿ ਉਨ੍ਹਾਂ 'ਤੇ ਦੋਸ਼ ਸੀ ਕਿ ਜਥੇਦਾਰ ਨੇ 2 ਵਿਆਹ ਕਰਵਾਏ ਹਨ। ਉਨ੍ਹਾਂ ਦਾ ਚਾਲ-ਚਲਣ ਠੀਕ ਨਹੀਂ ਹੈ। ਇਹ ਦੋਸ਼ ਬੋਰਡ ਦੇ ਹੀ ਕੁਝ ਮੈਂਬਰਾਂ ਨੇ ਲਾਏ ਸਨ। ਇਸ ਪਿਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ। ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਤੇ ਰਿਸ਼ਤੇ ਤੋਂ ਬੇਦਖਲ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਖਿਲਾਫ ਕੁਝ ਔਰਤਾਂ ਵਲੋਂ ਸ੍ਰੀ ਅਕਾਲ ਤਖਤ 'ਤੇ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਵਿਚ ਉਨ੍ਹਾਂ 'ਤੇ ਦੂਜੀ ਪਤਨੀ ਵਲੋਂ ਗਲਤ ਵਤੀਰਾ ਕਰਨ ਅਤੇ ਸ਼ੋਸ਼ਣ ਦੇ ਦੋਸ਼ ਲਗਾਏ ਗਏ ਸਨ।


author

DIsha

Content Editor

Related News