ਕਸ਼ਮੀਰ ''ਚ ਸ਼ਾਂਤੀ ਲਈ ਅੱਤਵਾਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ: ਮਹਿਬੂਬਾ

01/16/2019 1:26:51 PM

ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਥਾਨਿਕ ਅੱਤਵਾਦੀਆਂ ਨੂੰ 'ਮਿੱਟੀ ਦਾ ਸਪੂਤ' ਦੱਸ ਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਬਚਾਉਣ ਲਈ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਮਹਿਬੂਬਾ ਨੇ ਕਿਹਾ ਹੈ ਕਿ ਜੰਮੂ ਅਤੇ ਕਸ਼ਮੀਰ 'ਚ 'ਗਨ ਕਲਚਰ' ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੂੰ ਸਥਾਨਿਕ ਅੱਤਵਾਦੀ ਸੰਗਠਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਪਾਰਟੀ ਪ੍ਰੋਗਰਾਮ ਤੋਂ ਇਲਾਵਾ ਮਹਿਬੂਬਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਸ਼ਮੀਰ ਘਾਟੀ 'ਚ ਵੱਧਦੇ ਅੱਤਵਾਦੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਤਵਾਦੀ ਸੰਗਠਨਾਂ ਦੇ ਸਰਗਨਾ ਨਾਲ ਗੱਲ ਬਾਤ ਦੀ ਪਹਿਲ ਹੋਣੀ ਚਾਹੀਦੀ ਹੈ, ਕਿਉਕਿ ਹਥਿਆਰ ਚੁੱਕਣ ਵਾਲੇ ਹੀ ਹਥਿਆਰ ਦੀ ਸੰਸਕ੍ਰਿਤੀ ਖਤਮ ਕਰ ਸਕਦੇ ਹਨ। ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਮੇਰਾ ਮੰਨਣਾ ਹੈ ਕਿ ਜੰਮੂ ਅਤੇ ਕਸ਼ਮੀਰ 'ਚ ਸ਼ਾਂਤੀ ਅਤੇ ਅਮਨ ਦੇ ਲਈ ਸਿਰਫ ਅਲਗਾਵਵਾਦੀ ਹੁਰੀਅਤ ਕਾਨਫਰੰਸ ਰਾਹੀਂ ਅੱਤਵਾਦੀਆਂ ਨਾਲ ਗੱਲ ਕਰਨੀ ਹੋਵੇਗੀ। 

PunjabKesari

ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਪ੍ਰਧਾਨ ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਸਥਾਨਿਕ ਅੱਤਵਾਦੀ ਵੀ ਇਸ ਧਰਤੀ ਦੀ ਸੰਤਾਨ ਹੈ। ਸਾਡੀਆਂ ਕੋਸ਼ਿਸ਼ਾਂ ਉਨ੍ਹਾਂ ਨੂੰ ਖਤਮ ਕਰਨ ਦੀ ਨਹੀਂ ਸਗੋਂ ਉਨ੍ਹਾਂ ਨੂੰ ਬਚਾਉਣ ਦੀ ਹੋਣੀ ਚਾਹੀਦੀ ਹੈ। ਮਹਿਬੂਬਾ ਨੇ ਦੋਸ਼ ਲਗਾਇਆ ਹੈ ਕਿ 2019 ਦੀਆਂ ਚੋਣਾਂ 'ਚ ਹਰ ਵਾਰ ਦੀ ਤਰ੍ਹਾਂ ਵੋਟ ਪਾਉਣ ਲਈ ਕਸ਼ਮੀਰੀਆਂ ਦੀ ਵਰਤੋਂ ਕਰ ਕੇ ਰਾਜਨੀਤਿਕ ਪਾਰਟੀ ਆਪਣਾ ਹਿਤ ਸਾਧ ਰਹੇ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਹੈ ਕਿ ਰਾਸ਼ਟਰੀ ਪਾਰਟੀਆਂ ਦੇ ਇਸ ਕਦਮ ਦੇ ਲਈ ਕਿੰਨੇ ਕਸ਼ਮੀਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੀਮਤ ਚੁਕਾਉਣੀ ਹੋਵੇਗੀ।


Iqbalkaur

Content Editor

Related News