ਐੱਸ. ਵਾਈ. ਐੱਲ. ''ਤੇ ਪੰਜਾਬ ਨਾਲ ਗੱਲ ਕਰਨ ਦਾ ਕੋਈ ਤੁਕ ਨਹੀਂ: ਹੁੱਡਾ

07/14/2019 6:41:18 PM

ਸੋਨੀਪਤ—ਹਰਿਆਣਾ ਦੇ ਸਾਬਕਾ ਮੁੱਖ ਮੰਤਰੀ  ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਹੈ ਕਿ ਸਤਲੁਜ-ਯਮੁਨਾ ਜੋੜ ਨਹਿਰ (ਐੱਸ. ਵਾਈ. ਐੱਲ.) ਨੂੰ ਲੈ ਕੇ ਪੰਜਾਬ ਨਾਲ ਗੱਲਬਾਤ ਕਰਨ ਦਾ ਕੋਈ ਉੱਚਿਤ ਤੁਕ ਨਹੀਂ ਬਣਦਾ। ਸਾਬਕਾ ਮੁੱਖ ਮੰਤਰੀ ਹੁੱਡਾ ਨੇ ਰਾਠਧਨਾ ਪਿੰਡ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਇਸ 'ਤੇ ਸੁਪਰੀਮ ਕੋਰਟ ਹਰਿਆਣਾ ਦੇ ਹੱਕ 'ਚ ਆਪਣਾ ਫੈਸਲਾ ਸੁਣਾ ਚੁੱਕਾ ਹੈ। ਇਸ ਲਈ ਸਰਕਾਰ ਨੂੰ ਇਹ ਫੈਸਲਾ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪੂਰੀ ਤਰ੍ਹਾਂ ਨਾਲ ਤਿਆਰ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਉਭਰੀ ਉਲਝਣਾਂ ਭਰੀ ਸਥਿਤੀ ਦੇ ਬਾਰੇ 'ਚ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਹੁੱਡਾ ਨੇ ਕਿਹਾ ਕਿ ਉਮੀਦ ਹੈ ਕਿ ਇਸ ਹਫਤੇ ਰਾਸ਼ਟਰੀ ਪ੍ਰਧਾਨ ਦਾ ਫੈਸਲਾ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੁੱਦੇ ਵੱਖਰੇ ਹਨ ਅਤੇ ਇਸ ਦਾ ਨਤੀਜਾ ਵੀ ਲੋਕ ਸਭਾ ਚੋਣਾਂ 'ਚ ਵੱਖਰਾ ਹੋਵੇਗਾ।


Iqbalkaur

Content Editor

Related News