10ਵੇਂ ਦੌਰ ਦੀ ਬੈਠਕ ਜਾਰੀ: ਕਿਸਾਨ ਆਗੂਆਂ ਨੇ ਚੁੱਕਿਆ NIA ਦੇ ਨੋਟਿਸਾਂ ਦਾ ਮੁੱਦਾ

01/20/2021 3:40:59 PM

ਨਵੀਂ ਦਿੱਲੀ— ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਹੋ ਰਹੀ 10ਵੇਂ ਦੌਰ ਦੀ ਗੱਲਬਾਤ ਵਿਗਿਆਨ ਭਵਨ ’ਚ ਜਾਰੀ ਹੈ। ਬੈਠਕ ਦੀ ਸ਼ੁਰੂਆਤ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਨੋਟਿਸਾਂ ਦਾ ਮੁੱਦਾ ਚੁੱਕਿਆ ਗਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਇਹ ਮੁੱਦਾ ਚੁੱਕਿਆ ਗਿਆ। ਕਿਸਾਨ ਆਗੂਆਂ ਵਲੋਂ ਐੱਨ. ਆਈ. ਏ. ਦੇ ਨੋਟਿਸਾਂ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ। ਇਸ ਦੇ ਜਵਾਬ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ। 

ਦੱਸ ਦੇਈਏ ਕਿ ਅੰਦਲੋਨ ਨਾਲ ਜੁੜੇ ਲੋਕ, ਜੋ ਇਸ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਨੂੰ  ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਗਏ ਹਨ। ਦਰਅਸਲ ਐੱਨ. ਆਈ. ਏ. ਦੇ ਇਹ ਨੋਟਿਸ ਅੰਦਲੋਨ ’ਚ ਕਈ ਖ਼ਦਸ਼ਿਆਂ ਨੂੰ ਲੈ ਕੇ ਅੰਦੋਲਨ ਨਾਲ ਜੁੜੇ ਕੁਝ ਵਿਅਕਤੀਆਂ ਨੂੰ ਭੇਜੇ ਗਏ ਹਨ।  ਜਿਨ੍ਹਾਂ ਤੋਂ ਐੱਨ. ਆਈ. ਏ. ਪੁੱਛ-ਗਿੱਛ ਕਰੇਗੀ।  ਐੱਨ. ਆਈ. ਏ. ਨੇ ਨੋਟਿਸ ਲੋਕ ਭਲਾਈ ਇਨਸਾਫ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਵੀ ਭੇਜਿਆ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਐੱਨ. ਆਈ. ਏ. ਦੇ ਸਾਹਮਣੇ ਪੇਸ਼ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਪਹਿਲਾਂ ਛਾਣ-ਬੀਣ ਕਰਨੀ ਚਾਹੀਦੀ ਸੀ, ਫਿਰ ਨੋਟਿਸ ਭੇਜਣਾ ਸੀ। ਕਿਸਾਨ ਆਗੂ ਸਾਫ ਤੌਰ ’ਤੇ ਐਲਾਨ ਕਰ ਚੁੱਕੇ ਹਨ ਕਿ ਉਹ ਰਾਸ਼ਟਰੀ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋਣਗੇ। ਦੱਸ ਦੇਈਏ ਕਿ ਅਜੇ ਤੱਕ ਖੇਤੀ ਕਾਨੂੰਨਾਂ ’ਤੇ ਕੋਈ ਗੱਲ ਨਹੀਂ ਹੋਈ ਹੈ।

ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤੱਕ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ। ਦੋਹਾਂ ਧਿਰਾਂ ਵਿਚਾਲੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। 9ਵੇਂ ਦੌਰ ਦੀ ਗੱਲਬਾਤ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਸਾਫ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। 


Tanu

Content Editor

Related News