ਤਾਮਿਲਨਾਡੂ ''ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ

Tuesday, Aug 23, 2022 - 01:01 PM (IST)

ਤਾਮਿਲਨਾਡੂ ''ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ

ਕੋਇੰਬਟੂਰ (ਭਾਸ਼ਾ)- ਤਾਮਿਲਨਾਡੂ ਦੇ ਸੇਲਮ ਜ਼ਿਲ੍ਹੇ 'ਚ ਇਕ ਵੈਨ ਅਤੇ ਬੱਸ ਦਰਮਿਆਨ ਟੱਕਰ ਨਾਲ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਅਨੁਸਾਰ, ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਵੈਨ ਸਲੇਮ ਵੱਲ ਜਾ ਰਹੀ ਸੀ, ਉਦੋਂ ਫਲਾਈਓਵਰ 'ਤੇ ਅੱਧੀ ਰਾਤ ਤੋਂ ਬਾਅਦ ਉਲਟ ਦਿਸ਼ਾ ਤੋਂ ਆ ਰਹੀ ਇਕ ਨਿੱਜੀ ਬੱਸ ਨਾਲ ਉਸ ਦੀ ਟੱਕਰ ਹੋ ਗਈ। 

ਹਾਦਸੇ 'ਚ 5 ਔਰਤਾਂ ਸਮੇਤ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 5 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸੇਲਮ ਦੇ ਸਰਕਾਰੀ ਮੋਹਨ ਕੁਮਾਰ ਮੰਗਲਮ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।


author

DIsha

Content Editor

Related News