ਤਾਮਿਲਨਾਡੂ 'ਚ ਆਏ ਲਸ਼ਕਰ ਦੇ 6 ਅੱਤਵਾਦੀ, ਅਲਰਟ ਤੋਂ ਬਾਅਦ ਸੁਰੱਖਿਆ ਵਧਾਈ ਗਈ
Friday, Aug 23, 2019 - 11:31 AM (IST)

ਚੇਨਈ— ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀ ਆ ਗਏ ਹਨ। ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੀਲੰਕਾ ਦੇ ਰਸਤੇ ਸਾਰੇ ਅੱਤਵਾਦੀ ਆਏ ਹਨ। ਇਨ੍ਹਾਂ ਅੱਤਵਾਦੀਆਂ 'ਚ ਇਕ ਪਾਕਿਸਤਾਨੀ ਨਾਗਰਿਕ ਅਤੇ 5 ਸ਼੍ਰੀਲੰਕਾਈ ਤਮਿਲ ਹਨ। ਇਸ ਅਲਰਟ ਤੋਂ ਬਾਅਦ ਚੇਨਈ ਸਮੇਤ ਕਈ ਥਾਂਵਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚੇਨਈ ਦੇ ਪੁਲਸ ਕਮਿਸ਼ਨਰ ਨੇ ਕਿਹਾ ਕਿ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਜ਼ਰੂਰੀ ਕਾਰਵਾਈ ਕੀਤੀ ਜਾ ਰਹੀ ਹੈ।
ਡੀ.ਜੀ.ਪੀ. ਨੇ ਕੀਤਾ ਨਵਾਂ ਗਾਈਡਲਾਈਨ ਜਾਰੀ
ਅੱਤਵਾਦੀਆਂ ਦੇ ਆਉਣ ਦੇ ਅਲਰਟ ਤੋਂ ਬਾਅਦ ਰਾਜਧਾਨੀ ਚੇਨਈ ਤੋਂ ਇਲਾਵਾ ਪ੍ਰਦੇਸ਼ ਦੇ ਸਾਰੇ ਜ਼ਿਲਿਆਂ ਲਈ ਡੀ.ਜੀ.ਪੀ. ਨੇ ਨਵਾਂ ਗਾਈਡਲਾਈਨ ਜਾਰੀ ਕੀਤਾ ਹੈ। ਪ੍ਰਵੇਸ਼ ਦੇ ਸਾਰੇ ਹੋਟਲ ਅਤੇ ਲਾਜ ਚੈੱਕ ਕੀਤੇ ਜਾ ਰਹੇ ਹਨ। ਵਿਸਫੋਟਕ ਅਤੇ ਹਥਿਆਰਾਂ ਲਈ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਥਾਂਵਾਂ 'ਤੇ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਕੀਤੀ ਗਈ ਹੈ। ਡੀ.ਜੀ.ਪੀ. ਨੇ ਸਾਰੇ ਜ਼ਿਲੇ ਦੇ ਪੁਲਸ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ ਹੰਗਾਮਾ ਕਰਨ ਵਾਲਿਆਂ ਅਤੇ ਵਾਂਟੇਡਾਂ ਦੀ ਤੁਰੰਤ ਗ੍ਰਿਫਤਾਰੀ ਕੀਤੀ ਜਾਵੇ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹਵਾਈ ਅੱਡਿਆਂ ਦੀ ਸੁਰੱਖਿਆ ਵਧਾ ਦਿੱਤੀ ਜਾਵੇ। ਨਾਲ ਹੀ ਮੰਦਰਾਂ 'ਚ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਭਾਰਤੀ ਜਲ ਸੈਨਾ ਨੇ ਬੇਸ ਤੇ ਜੰਗੀ ਬੇੜਿਆਂ ਨੂੰ ਹਾਈ ਅਲਰਟ 'ਤੇ ਰੱਖਿਆ
ਇਸ ਦਰਮਿਆਨ ਭਾਰਤੀ ਜਲ ਸੈਨਾ ਨੇ ਆਪਣੇ ਸਾਰੇ ਬੇਸ ਅਤੇ ਜੰਗੀ ਬੇੜਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਹੋਇਆ ਹੈ। ਦਰਅਸਲ ਧਾਰਾ-370 'ਤੇ ਸਰਕਾਰ ਦੇ ਫੈਸਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਇਕ ਰਿਪੋਰਟ ਸਾਹਮਣੇ ਆਈ ਸੀ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਹਮਲਾ ਕਰ ਸਕਦੇ ਹਨ। ਇਸ ਦੇ ਬਾਅਦ ਤੋਂ ਜਲ ਸੈਨਾ ਨੇ ਸਾਰੇ ਬੇਸ ਨੂੰ ਹਾਈ ਅਲਰਟ 'ਤੇ ਰੱਖਿਆ ਹੈ। ਨਾਲ ਹੀ ਸਮੁੰਦਰ ਮਾਰਗਾਂ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।
ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿ ਸਰਕਾਰ ਬੌਖਲਾਈ
ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਦੇ ਬਾਅਦ ਤੋਂ ਪਾਕਿਸਤਾਨ ਸਰਕਾਰ ਵੀ ਬੌਖਲਾਈ ਹੋਈ ਹੈ। ਪਾਕਿਸਤਾਨ ਸਰਕਾਰ ਹੀ ਨਹੀਂ ਸਗੋਂ ਪਾਕਿਸਤਾਨ ਆਧਾਰਤ ਅੱਤਵਾਦੀ ਸੰਗਠਨਾਂ 'ਚ ਵੀ ਬੌਖਲਾਹਟ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸੁਰੱਖਿਆ ਫੋਰਸਾਂ 'ਤੇ ਵੱਡਾ ਹਮਲਾ ਕਰ ਸਕਦੇ ਹਨ।