ਸਾਬਕਾ PM ਰਾਜੀਵ ਗਾਂਧੀ ਕਤਲ ਮਾਮਲੇ 'ਚ ਦੋਸ਼ੀ ਸੰਥਨ ਦੀ ਮੌਤ, ਅਧੂਰੀ ਰਹੀ ਗਈ ਮਾਂ ਨੂੰ ਮਿਲਣ ਦੀ ਇੱਛਾ
Wednesday, Feb 28, 2024 - 11:35 AM (IST)
ਚੇਨਈ- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲਕਾਂਡ ਦੇ 7 ਦੋਸ਼ੀਆਂ ਵਿਚੋਂ ਇਕ ਸੰਥਨ ਦੀ ਬੁੱਧਵਾਰ ਸਵੇਰੇ ਮੌਤ ਹੋ ਗਈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸ਼੍ਰੀਲੰਕਾਈ ਨਾਗਰਿਕ ਸੰਥਨ (54) ਦਾ ਲੀਵਰ ਖਰਾਬ ਹੋਣ ਅਤੇ ਹੋਰ ਬੀਮਾਰੀਆਂ ਦੇ ਚੱਲਦੇ ਅੱਜ ਸਵੇਰੇ 7.50 ਵਜੇ ਦਿਹਾਂਤ ਹੋ ਗਿਆ। ਇਸ ਮਾਮਲੇ ਵਿਚ ਸੰਥਨ ਨੇ 30 ਸਾਲ ਤੋਂ ਵੱਧ ਜੇਲ੍ਹ ਦੀ ਸਜ਼ਾ ਕੱਟ ਲਈ ਸੀ ਅਤੇ ਬਿਹਤਰ ਇਲਾਜ ਲਈ ਉਸ ਨੂੰ ਪਿਛਲੇ ਮਹੀਨੇ ਤ੍ਰਿਚੀ ਹਸਪਤਾਲ ਤੋਂ ਇੱਥੇ ਰਾਜੀਵ ਗਾਂਧੀ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਪੱਟ ਲਿਆ ਘਰ, ਪਤੀ ਨੇ ਗਰਭਵਤੀ ਪਤਨੀ ਦਾ ਗੋਲੀ ਮਾਰ ਕੀਤਾ ਕਤਲ
ਹਾਲਾਂਕਿ ਡਾਕਟਰਾਂ ਦੀ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਰਾਜੀਵ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ ਪਰ ਬਾਅਦ ਵਿਚ ਇਸ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ। ਇਸ ਤੋਂ ਬਾਅਦ ਲੰਬੀ ਕਾਨੂੰਨੀ ਲੜਾਈ ਦੇ ਬਾਅਦ ਸੁਪਰੀਮ ਕੋਰਟ ਨੇ ਇਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦਿੱਤਾ। ਸੰਥਨ ਸਿਹਤ ਮੁਸ਼ਕਲਾਂ ਤੋਂ ਉੱਭਰਨ ਮਗਰੋਂ ਤ੍ਰਿਚੀ ਸ਼ਰਨਾਰਥੀ ਕੈਂਪ ਵਿਚ ਰਹਿ ਰਿਹਾ ਸੀ ਅਤੇ ਆਪਣੀ ਮਾਂ ਨੂੰ ਮਿਲਣ ਲਈ ਸ਼੍ਰੀਲੰਕਾ ਜਾਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਉੱਥੋਂ ਦੀ ਸਰਕਾਰ ਨੇ ਵੀ ਉਸ ਨੂੰ ਯਾਤਰਾ ਲਈ ਮਨਜ਼ੂਰੀ ਦੇ ਦਿੱਤੀ ਸੀ। ਹਾਲਾਂਕਿ ਉਸ ਦੀ ਇਹ ਇੱਛਾ ਅਧੂਰੀ ਰਹਿ ਗਈ।
ਇਹ ਵੀ ਪੜ੍ਹੋ- 'ਦਿੱਲੀ ਕੂਚ' ਨੂੰ ਲੈ ਕੇ ਕੀ ਹੈ ਕਿਸਾਨਾਂ ਦਾ ਪਲਾਨ, ਸੁਣੋ ਕਿਸਾਨ ਆਗੂ ਪੰਧੇਰ ਦੀ ਜ਼ੁਬਾਨੀ (ਵੀਡੀਓ)