ਤਾਮਿਲਨਾਡੂ ਦੇ ਸਿੱਖਿਆ ਮੰਤਰੀ ਕੋਰੋਨਾ ਪਾਜ਼ੇਟਿਵ
Tuesday, Jun 30, 2020 - 07:22 PM (IST)
ਚੇਨਈ - ਤਾਮਿਲਨਾਡੂ ਦੇ ਉੱਚ ਸਿੱਖਿਆ ਮੰਤਰੀ ਕੇ.ਪੀ. ਅੰਬਲਗਨ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇੱਕ ਹਸਪਤਾਲ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਐੱਮ.ਆਈ.ਓ.ਟੀ. ਹਸਪਤਾਲ ਨੇ ਕਿਹਾ ਕਿ ਸ਼ੁਰੂ 'ਚ ਉਨ੍ਹਾਂ 'ਚ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਦਿਖਿਆ ਅਤੇ ਉਨ੍ਹਾਂ ਦਾ ਸੀ.ਟੀ. ਸਕੈਨ ਵੀ ਆਮ ਸੀ ਪਰ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਸੀ। ਉਨ੍ਹਾਂ ਦੇ ਦੂਜੇ ਨਮੂਨੇ ਦੀ ਜਾਂਚ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ।
ਹਸਪਤਾਲ ਨੇ ਕਿਹਾ ਕਿ ਇੱਕ ਦਿਨ ਪਹਿਲਾਂ ਉਨ੍ਹਾਂ ਨੂੰ ਹਲਕੀ ਖੰਘ ਹੋਈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਸਾਰੇ ਮਹੱਤਵਪੂਰਣ ਮਾਪਦੰਡ ਆਮ ਹਨ। ਸੂਤਰਾਂ ਨੇ ਕਿਹਾ ਕਿ ਮੰਤਰੀ ਦਾ ਕਰੀਬ ਇੱਕ ਹਫ਼ਤੇ ਤੋਂ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।