ਤਾਮਿਲਨਾਡੂ ਸਰਕਾਰ ਨੇ ਕੀਤਾ ਕਾਜੂ ਬੋਰਡ ਦਾ ਗਠਨ

Saturday, Sep 13, 2025 - 06:11 PM (IST)

ਤਾਮਿਲਨਾਡੂ ਸਰਕਾਰ ਨੇ ਕੀਤਾ ਕਾਜੂ ਬੋਰਡ ਦਾ ਗਠਨ

ਚੇਨਈ (ਭਾਸ਼ਾ) - ਤਾਮਿਲਨਾਡੂ ਸਰਕਾਰ ਨੇ ਕਾਜੂ ਉਤਪਾਦਕਾਂ ਅਤੇ ਕਾਮਿਆਂ ਦੀ ਭਲਾਈ ਦੀ ਰੱਖਿਆ ਕਰਨ ਅਤੇ ਕਾਜੂ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ‘ਕਾਜੂ ਬੋਰਡ’ ਦਾ ਗਠਨ ਕੀਤਾ ਹੈ, ਜਿਸ ਦਾ ਮੁੱਖ ਦਫਤਰ ਕੁੱਡਾਲੋਰ ’ਚ ਹੋਵੇਗਾ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਸੂਬੇ ਤੋਂ ਕਾਜੂ ਦੀ ਬਰਾਮਦ ਵਧਣ ਦੀ ਵੀ ਸੰਭਾਵਨਾ ਹੈ। ਸੂਬੇ ’ਚ ਕਾਜੂ ਇਕ ਪ੍ਰਮੁੱਖ ਬਾਗਬਾਨੀ ਫਸਲ ਹੈ।

ਇਹ ਵੀ ਪੜ੍ਹੋ :     ਸਸਤਾ ਹੋਣ ਜਾ ਰਿਹਾ ਦੁੱਧ? 22 ਸਤੰਬਰ ਤੋਂ ਘੱਟਣਗੇ ਭਾਅ ਜਾਂ ਨਹੀਂ, ਅਮੂਲ ਨੇ ਦੱਸਿਆ ਸੱਚ

ਇਸ ਸਾਲ 43,460 ਮੀਟ੍ਰਿਕ ਟਨ ਕਾਜੂ ਦਾ ਉਤਪਾਦਨ ਹੋਇਆ ਹੈ। ਸੂਤਰਾਂ ਅਨੁਸਾਰ ਤਾਮਿਲਨਾਡੂ ਦੇਸ਼ ਵਿਚ ਕਾਜੂ ਉਤਪਾਦਨ ’ਚ 5ਵੇਂ ਸਥਾਨ ’ਤੇ ਹੈ ਅਤੇ ਕਾਜੂ ਬਰਾਮਦ ’ਚ ਦੂਜਾ ਸਭ ਤੋਂ ਵੱਡਾ ਸੂਬਾ ਹੈ। ਸੂਬੇ ’ਚ 2.09 ਲੱਖ ਏਕੜ ਜ਼ਮੀਨ ’ਤੇ ਕਾਜੂ ਦੀ ਕਾਸ਼ਤ ਕੀਤੀ ਜਾਂਦੀ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਐੱਮ.ਆਰ.ਕੇ. ਪਨੀਰਸੇਲਵਮ ਦੇ ਅਨੁਸਾਰ ਇਸ ਬੋਰਡ ਦੇ ਗਠਨ ਨਾਲ ਖੇਤੀਬਾੜੀ ਵਿਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਮੁੱਲ ਵਾਧੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਕਾਜੂ ਖੇਤਰ ਨੂੰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ :     ਚਾਂਦੀ ਨੇ ਬਣਾਇਆ ਨਵਾਂ ਰਿਕਾਰਡ, ਸੋਨੇ ਦੇ ਫਿਰ ਚੜ੍ਹੇ ਭਾਅ, ਜਾਣੋ ਕੀਮਤਾਂ

ਉਨ੍ਹਾਂ 12 ਸਤੰਬਰ ਨੂੰ ਜਾਰੀ ਇਕ ਰਿਲੀਜ਼ ਵਿਚ ਕਿਹਾ ਕਿ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਵੱਲੋਂ ਵਿੱਤੀ ਸਾਲ 2025-26 ਦੇ ਖੇਤੀਬਾੜੀ ਬਜਟ ਵਿਚ ਕੀਤੇ ਗਏ ਐਲਾਨ ਅਨੁਸਾਰ 10 ਕਰੋੜ ਰੁਪਏ ਦੀ ਵੰਡ ਨਾਲ ਬੋਰਡ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ :     ਦੋਸਤਾਂ ਨੂੰ ਆਪਣੇ Credit card 'ਤੇ Shopping ਕਰਵਾਉਣਾ ਪੈ ਸਕਦੈ ਭਾਰੀ

ਇਹ ਵੀ ਪੜ੍ਹੋ :     Gold-Silver ਦੀਆਂ ਕੀਮਤਾਂ ਨੇ ਰਚਿਆ ਇਤਿਹਾਸ, ਅੰਕੜਾ ਪਹਿਲੀ ਵਾਰ ਹੋਇਆ ਹੱਦੋਂ ਪਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News