ਤਾਮਿਲਨਾਡੂ ਹਾਦਸਾ: ਅੱਗ ਦੀਆਂ ਲਪਟਾਂ ’ਚ ਘਿਰਿਆ ਫ਼ੌਜ ਦਾ ਹੈਲੀਕਾਪਟਰ, ਤਸਵੀਰਾਂ ’ਚ ਵੇਖੋ ਭਿਆਨਕ ਮੰਜ਼ਰ

Wednesday, Dec 08, 2021 - 03:57 PM (IST)

ਤਾਮਿਲਨਾਡੂ ਹਾਦਸਾ: ਅੱਗ ਦੀਆਂ ਲਪਟਾਂ ’ਚ ਘਿਰਿਆ ਫ਼ੌਜ ਦਾ ਹੈਲੀਕਾਪਟਰ, ਤਸਵੀਰਾਂ ’ਚ ਵੇਖੋ ਭਿਆਨਕ ਮੰਜ਼ਰ

ਕੰਨੂਰ (ਬਿਊਰੋ)— ਭਾਰਤੀ ਹਵਾਈ ਫ਼ੌਜ ਦਾ ਇਕ ਹੈਲੀਕਾਪਟਰ ਬੁੱਧਵਾਰ ਨੂੰ ਤਾਮਿਲਨਾਡੂ ਦੇ ਕੰਨੂਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹੈਲੀਕਾਪਟਰ ਐੱਮ.ਆਈ-17ਵੀ5 ’ਚ ਚੀਫ਼ ਆਫ਼ ਡਿਫ਼ੈਸ ਸਟਾਫ਼ (ਸੀ. ਡੀ. ਐੱਸ.) ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਸਾਰੀਆਂ ਲਾਸ਼ਾਂ ਇਸ ਸਮੇਂ ਮਿਲਟਰੀ ਹਸਪਤਾਲ ਵੇਲਿੰਗਟਨ ’ਚ ਹਨ। 

PunjabKesari

ਸੂਤਰਾਂ ਮੁਤਾਬਕ ਜੋ ਲਾਸ਼ਾਂ ਮਿਲੀਆਂ ਹਨ, ਉਹ 80 ਫ਼ੀਸਦੀ ਤੱਕ ਝੁਲਸੀਆਂ ਹੋਈਆਂ ਹਨ। ਅਜਿਹੇ ਵਿਚ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਹਾਦਸੇ ਤੋਂ ਤੁਰੰਤ ਬਾਅਦ ਹੈਲੀਕਾਪਟਰ ਅੱਗ ਦੀਆਂ ਲਪਟਾਂ ਨਾਲ ਘਿਰ ਗਿਆ। ਤਸਵੀਰਾਂ ਨੂੰ ਵੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਹੋਵੇਗਾ। ਫ਼ੌਜ ਦਾ ਹੈਲੀਕਾਪਟਰ ਜਿਸ ਥਾਂ ’ਤੇ ਹਾਦਸੇ ਦਾ ਸ਼ਿਕਾਰ ਹੋਇਆ ਹੈ, ਉਹ ਕਾਫੀ ਜੰਗਲ ਵਾਲਾ ਹੈ। ਉੱਥੇ ਹੀ ਜਿਨ੍ਹਾਂ ਲੋਕਾਂ ਨੂੰ ਬਚਾਇਆ ਗਿਆ ਹੈ, ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਦੱਸ ਦੇਈਏ ਕਿ ਸੀ. ਡੀ. ਐੱਸ. ਬਿਪਿਨ ਰਾਵਤ ਆਪਣੀ ਪਤਨੀ ਨਾਲ ਵੇਲਿੰਗਟਨ ’ਚ ਇਕ ਪ੍ਰੋਗਰਾਮ ’ਚ ਸ਼ਾਮਲ ਹੋਣ ਗਏ ਸਨ। ਵੇਲਿੰਗਟਨ ਵਿਚ ਡਿਫੈਂਸ ਸਟਾਫ਼ ਦਾ ਕਾਲਜ ਹੈ, ਜਿੱਥੇ ਰਾਵਤ ਦਾ ਲੈਕਚਰ ਸੀ। ਇੱਥੋਂ ਉਨ੍ਹਾਂ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ। ਹਾਦਸੇ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਸ ’ਚ ਹੈਲੀਕਾਪਟਰ ਪੂਰੀ ਤਰ੍ਹਾਂ ਨੁਕਸਾਨਿਆ ਨਜ਼ਰ ਆ ਰਿਹਾ ਹੈ ਅਤੇ ਉਸ ’ਚ ਅੱਗ ਲੱਗ ਗਈ। 

PunjabKesari


author

Tanu

Content Editor

Related News