ਤਾਮਿਲਨਾਡੂ ਦੇ ਲੋਕ ਜਲਦੀ ਬੱਚੇ ਪੈਦਾ ਕਰਨ : ਸਟਾਲਿਨ
Tuesday, Mar 04, 2025 - 10:49 AM (IST)

ਚੇਨਈ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਸੂਬੇ ਦੇ ਲੋਕਾਂ ਨੂੰ ਜਲਦੀ ਤੋਂ ਜਲਦੀ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸੋਮਵਾਰ ਕਿਹਾ ਕਿ ਸੂਬੇ ਨੂੰ ਹੁਣ ਆਬਾਦੀ ਨੂੰ ਸਫਲਤਾਪੂਰਵਕ ਕੰਟਰੋਲ ਕਰਨ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਇਕ ਬਿਆਨ ’ਚ ਕਿਹਾ ਕਿ ਪਹਿਲਾਂ ਅਸੀਂ ਕਹਿੰਦੇ ਸੀ ਕਿ ਲੋਕ ਆਰਾਮ ਨਾਲ ਬੱਚੇ ਪੈਦਾ ਕਰਨ ਪਰ ਹੁਣ ਹਾਲਾਤ ਬਦਲ ਗਏ ਹਨ। ਹੁਣ ਅਸੀਂ ਕਹਿੰਦੇ ਹਾਂ ਕਿ ਤੁਰੰਤ ਬੱਚੇ ਪੈਦਾ ਕਰਨੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਹੱਦਬੰਦੀ ਆਬਾਦੀ ਦੇ ਆਧਾਰ ’ਤੇ ਕੀਤੀ ਜਾਂਦੀ ਹੈ ਤਾਂ ਇਸ ਨਾਲ ਤਾਮਿਲਨਾਡੂ ’ਚ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ ਤੇ ਸੰਸਦ ’ਚ ਸੂਬੇ ਦੀ ਪ੍ਰਤੀਨਿਧਤਾ ਘੱਟ ਸਕਦੀ ਹੈ। ਸਟਾਲਿਨ ਨੇ ਹੱਦਬੰਦੀ ਦੇ ਮੁੱਦੇ ’ਤੇ 5 ਮਾਰਚ ਨੂੰ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਮੀਟਿੰਗ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਤੇ ਕਿਹਾ ਕਿ ਹੱਦਬੰਦੀ ਦਾ ਮੁੱਦਾ ਸੂਬੇ ਲਈ ਬਹੁਤ ਅਹਿਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8