ਆਨਲਾਈਨ ਗੇਮ ਦੀ ਆਦਤ ਪਈ ਭਾਰੀ, ਖ਼ੁਦਕੁਸ਼ੀ ਨੂੰ ਮਜ਼ਬੂਰ ਹੋਇਆ ਬੈਂਕ ਕਰਮੀ
Saturday, Oct 31, 2020 - 05:45 PM (IST)
ਕੋਇੰਬਟੂਰ- ਤਾਮਿਲਨਾਡੂ ਦੇ ਕੋਇੰਬਟੂਰ 'ਚ 28 ਸਾਲਾ ਇਕ ਬੈਂਕ ਕਰਮੀ ਨੇ ਖ਼ੁਦਕੁਸ਼ੀ ਕਰ ਲਈ। ਉਸ ਨੇ ਇਸ ਲਈ ਖ਼ੁਦਕੁਸ਼ੀ ਕੀਤੀ, ਕਿਉਂਕਿ ਉਸ ਨੂੰ 'ਰਮੀ ਗੇਮ' ਕਾਰਨ ਕਾਫ਼ੀ ਵਿੱਤੀ ਨੁਕਸਾਨ ਹੋ ਗਿਆ ਸੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਰਾਨਾਈਕੇਨਪਲਾਇਮ ਦੇ ਰਹਿਣ ਵਾਲੇ ਮਦਨ ਕੁਮਾਰ ਦੀ ਲਾਸ਼ ਸ਼ਨੀਵਾਰ ਸਵੇਰੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੇ ਘਰ ਫਾਹੇ ਨਾਲ ਲਟਕੀ ਹੋਈ ਮਿਲੀ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਸ਼ੁਰੂਆਤ 'ਚ ਪੈਸਾ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਇਸ ਆਨਲਾਈਨ ਗੇਮ ਦੀ ਆਦਤ ਪੈ ਗਈ ਸੀ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਬਾਅਦ 'ਚ ਉਹ ਹਾਰਨ ਲੱਗੇ ਅਤੇ ਉਨ੍ਹਾਂ ਨੂੰ ਸ਼ਰਾਬ ਦੀ ਆਦਤ ਲੱਗ ਗਈ ਸੀ। ਪੁਲਸ ਨੇ ਦੱਸਿਆ ਕਿ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਪਟਾਕੇ 'ਤੇ ਗਿਲਾਸ ਰੱਖ ਕੇ ਚਲਾਉਣ ਨਾਲ ਬੱਚੇ ਦੀ ਮੌਤ, ਸਰੀਰ 'ਚ ਵੜੇ ਸਟੀਲ ਦੇ ਟੁੱਕੜੇ
ਦੱਸਣਯੋਗ ਹੈ ਕਿ ਖ਼ੁਦਕੁਸ਼ੀ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਕੋਈ ਮਾਨਸਿਕ ਤਣਾਅ ਕਾਰਨ ਖ਼ੁਦਕੁਸ਼ੀ ਕਰ ਰਿਹਾ ਹੈ ਤਾਂ ਕੋਈ ਆਰਥਿਕ ਤੰਗੀ ਕਾਰਨ। ਜੇਕਰ ਮਾਂ-ਬਾਪ ਬੱਚਿਆਂ ਨੂੰ ਗੇਮ ਖੇਡਣ ਤੋਂ ਮਨ੍ਹਾ ਕਰਦੇ ਹਨ ਤਾਂ ਉਹ ਗੁੱਸੇ ਹੋ ਜਾਂਦੇ ਹਨ। ਜਿਸ ਕਾਰਨ ਖ਼ੌਫਨਾਕ ਕਦਮ ਚੁੱਕਦੇ ਹੋਏ ਜਾਂ ਤਾਂ ਆਪਣੇ ਮਾਂ-ਬਾਪ 'ਤੇ ਹਮਲਾ ਕਰ ਦਿੰਦੇ ਹਨ ਤਾਂ ਆਪਣੀ ਖ਼ੁਦਕੁਸ਼ੀ ਕਰ ਲੈਂਦੇ ਹਨ।