ਤਾਮਿਲਨਾਡੂ ਦੇ ਵੇਲੋਰ ''ਚ ਕਾਰ ਅਤੇ ਟਰੱਕ ਦਰਮਿਆਨ ਟੱਕਰ ਨਾਲ 7 ਲੋਕਾਂ ਦੀ ਮੌਤ
Monday, May 06, 2019 - 05:28 PM (IST)

ਵੇਲੋਰ (ਤਾਮਿਲਨਾਡੂ)— ਤਾਮਿਲਨਾਡੂ ਦੇ ਵੇਲੋਰ ਨੇੜੇ ਸੋਮਵਾਰ ਨੂੰ ਇਕ ਕਾਰ ਦੇ ਟਰੱਕ ਨਾਲ ਟਕਰਾਉਣ ਨਾਲ 2 ਔਰਤਾਂ ਅਤੇ ਇਕ ਬੱਚੇ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਅੰਬੁਰ 'ਚ ਰਾਜਮਾਰਗ 'ਤੇ ਕਾਰ ਸੜਕ ਕਿਨਾਰੇ ਖੜੇ ਟਰੱਕ ਨਾਲ ਜਾ ਟਕਰਾਈ ਅਤੇ ਉਸ ਦੇ ਹੇਠਾਂ ਫਸ ਗਈ। ਪੁਲਸ ਅਧਿਕਾਰੀਆਂ ਨੇ ਸ਼ੁਰੂਆਤੀ ਜਾਣਕਾਰੀ ਦੇ ਹਵਾਲੇ ਤੋਂ ਇੱਥੇ ਦੱਸਿਆ ਕਿ ਕਾਰ 'ਤੇ ਕਰਨਾਟਕ ਦਾ ਨੰਬਰ ਸੀ ਅਤੇ ਹਾਦਸੇ ਵਾਲੀ ਜਗ੍ਹਾ ਤੋਂ ਮਿਲੀ ਕੁਝ ਜਾਣਕਾਰੀ ਤੋਂ ਸੰਕੇਤ ਮਿਲਿਆ ਹੈ ਕਿ ਕਾਰ 'ਚ ਸਵਾਰ ਲੋਕ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ।
ਅਧਿਕਾਰੀ ਨੇ ਦੱਸਿਆ ਕਿ ਪੀੜਤਾਂ 'ਚ ਤਿੰਨ ਪੁਰਸ਼ ਅਤੇ ਇਕ ਲੜਕਾ ਸ਼ਾਮਲ ਹੈ। ਉਨ੍ਹਾਂ ਨੇ ਦੱਸਿਆ ਕਿ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸੰਬੰਧ 'ਚ ਮਾਮਲਾ ਦਰਜ ਕੀਤਾ ਗਿਆ ਹੈ।