ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਤੁਹਾਨੂੰ ਵੀ ਆਉਣਗੀਆਂ ਕਚੀਚੀਆਂ (Video)

Friday, Jan 09, 2026 - 11:12 AM (IST)

ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਤੁਹਾਨੂੰ ਵੀ ਆਉਣਗੀਆਂ ਕਚੀਚੀਆਂ (Video)

ਗਾਜ਼ੀਆਬਾਦ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿੱਚ ਇੱਕ ਸ਼ਰਮਨਾਕ ਅਤੇ ਘਿਣਾਉਣੀ ਘਟਨਾ ਸਾਹਮਣੇ ਆਈ ਹੈ। ਜਿਥੇ ਮਧੂਬਨ ਬਾਪੂਧਾਮ ਇਲਾਕੇ ਵਿੱਚ ਦੁਹਾਈ ਰੈਪਿਡ ਸਟੇਸ਼ਨ ਨੇੜੇ ਸਥਿਤ "ਚਿਕਨ ਪੁਆਇੰਟ" ਨਾਮਕ ਇੱਕ ਦੁਕਾਨ ਦੇ ਇੱਕ ਕਰਮਚਾਰੀ ਨੇ ਰੋਟੀਆਂ ਪਕਾਉਣ ਤੋਂ ਪਹਿਲਾਂ ਉਨ੍ਹਾਂ 'ਤੇ ਥੁੱਕ ਦਿੱਤਾ। ਤੰਦੂਰ ਵਿਚ ਥੁੱਕ ਲੱਗਾ ਕੇ ਰੋਟੀਆਂ ਬਣਾਉਣ ਵਾਲੇ ਨੌਜਵਾਨ ਦੀ ਇਸ ਹਰਕਤ ਦੀ ਲੋਕਾਂ ਨੇ ਵੀਡੀਓ ਬਣਾ ਲਈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ

ਵੀਡੀਓ ਵਾਇਰਲ ਹੋਣ ਤੋਂ ਬਾਅਦ ਰਸੋਈਏ ਨੂੰ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏਸੀਪੀ ਕਵੀਨਗਰ ਸੂਰਿਆਬਲੀ ਮੌਰਿਆ ਨੇ ਦੱਸਿਆ ਕਿ 8 ਜਨਵਰੀ ਨੂੰ ਵਰਧਮਾਨਪੁਰਮ ਪੁਲਸ ਸਟੇਸ਼ਨ ਖੇਤਰ ਤੋਂ ਇੱਕ ਵੀਡੀਓ ਮਿਲੀ ਸੀ, ਜਿਸ ਵਿੱਚ ਇੱਕ ਨੌਜਵਾਨ ਰੋਟੀਆਂ 'ਤੇ ਥੁੱਕ ਕੇ ਤੰਦੂਰ ਵਿਚ ਸੇਕਦਾ ਹੋਇਆ ਦਿਖਾਈ ਦੇ ਰਿਹਾ ਸੀ। ਪੁਲਸ ਵਲੋਂ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਇਹ ਸਹੀ ਸੀ। ਇਸ ਤੋਂ ਬਾਅਦ ਦੋਸ਼ੀ ਕਾਰੀਗਰ ਜਾਵੇਦ ਅੰਸਾਰੀ (ਮੁਰਾਦਨਗਰ ਦਾ ਰਹਿਣ ਵਾਲਾ) ਨੂੰ ਹਿਰਾਸਤ ਵਿੱਚ ਲੈ ਲਿਆ। ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ

 

ਪੁਲਸ ਨੇ ਇਸ ਘਟਨਾ ਬਾਰੇ ਖੁਰਾਕ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਹੈ ਤਾਂ ਜੋ ਦੁਕਾਨ ਦੀ ਜਾਂਚ ਕੀਤੀ ਜਾ ਸਕੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਦੇ ਅਨੁਸਾਰ, ਕੁਝ ਗਾਹਕਾਂ ਨੇ ਰਸੋਈਏ ਨੂੰ ਆਟੇ ਅਤੇ ਰੋਟੀਆਂ 'ਤੇ ਥੁੱਕਣ ਤੋਂ ਬਾਅਦ ਤੰਦੂਰ ਵਿਚ ਲਗਾਉਂਦੇ ਦੇਖ ਲਿਆ, ਜਿਸ ਦੀ ਉਨ੍ਹਾਂ ਨੇ ਵੀਡੀਓ ਬਣਾ ਲਈ, ਜੋ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਵਿਆਪਕ ਤੌਰ 'ਤੇ ਵਾਇਰਲ ਕਰ ਦਿੱਤੀ। ਵੀਡੀਓ ਨੂੰ ਦੇਖ ਲੋਕ ਕਈ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਮਾਲਕ ਘਟਨਾ ਸਮੇਂ ਦੁਕਾਨ 'ਤੇ ਮੌਜੂਦ ਸੀ।

ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News