ਦਿੱਲੀ ਦੇ ਲੋਕਾਂ ਅਤੇ ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹਾਂ : LG ਸੰਧੂ

Friday, Mar 06, 2026 - 02:28 PM (IST)

ਦਿੱਲੀ ਦੇ ਲੋਕਾਂ ਅਤੇ ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹਾਂ : LG ਸੰਧੂ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਡਾ ਫੈਸਲਾ ਲੈਂਦਿਆਂ ਸਾਬਕਾ ਤਜ਼ਰਬੇਕਾਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ (LG) ਨਿਯੁਕਤ ਕੀਤਾ ਹੈ। ਸੰਧੂ ਮੌਜੂਦਾ ਉਪ ਰਾਜਪਾਲ ਵੀਕੇ ਸਕਸੈਨਾ ਦੀ ਥਾਂ ਲੈਣਗੇ, ਜੋ ਪਿਛਲੇ ਲਗਭਗ ਚਾਰ ਸਾਲਾਂ ਤੋਂ ਇਸ ਅਹੁਦੇ 'ਤੇ ਤਾਇਨਾਤ ਸਨ।

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ 

ਆਪਣੀ ਨਿਯੁਕਤੀ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਰੋਸਾ ਜਤਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਮੈਂ ਪੂਰੀ ਲਗਨ ਅਤੇ ਨਿਮਰਤਾ ਨਾਲ ਦਿੱਲੀ ਦੇ ਲੋਕਾਂ ਅਤੇ ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹਾਂ"।

PunjabKesari

ਕੌਣ ਹਨ ਤਰਨਜੀਤ ਸਿੰਘ ਸੰਧੂ? 

ਤਰਨਜੀਤ ਸਿੰਘ ਸੰਧੂ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਦੇ ਅਧਿਕਾਰੀ ਹਨ ਅਤੇ ਉਨ੍ਹਾਂ ਕੋਲ ਡਿਪਲੋਮੈਟਿਕ ਖੇਤਰ ਦਾ ਵਿਸ਼ਾਲ ਤਜ਼ਰਬਾ ਹੈ। ਉਹ ਅਮਰੀਕੀ ਮਾਮਲਿਆਂ ਦੇ ਮਾਹਰ ਮੰਨੇ ਜਾਂਦੇ ਹਨ। ਉਹ ਫਰਵਰੀ 2020 ਤੋਂ ਜਨਵਰੀ 2024 ਤੱਕ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ। ਜੁਲਾਈ 2013 ਤੋਂ ਜਨਵਰੀ 2017 ਤੱਕ ਵਾਸ਼ਿੰਗਟਨ 'ਚ ਭਾਰਤੀ ਦੂਤਘਰ 'ਚ ਡਿਪਟੀ ਚੀਫ਼ ਆਫ਼ ਮਿਸ਼ਨ ਵਜੋਂ ਸੇਵਾਵਾਂ ਨਿਭਾਈਆਂ। 1997 ਤੋਂ 2000 ਦੇ ਦੌਰਾਨ ਉਨ੍ਹਾਂ ਨੇ ਅਮਰੀਕੀ ਕਾਂਗਰਸ ਨਾਲ ਤਾਲਮੇਲ ਰੱਖਣ ਦੀ ਅਹਿਮ ਜ਼ਿੰਮੇਵਾਰੀ ਵੀ ਨਿਭਾਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

DIsha

Content Editor

Related News