ਕਾਂਗਰਸ ਅਤੇ ''ਆਪ'' ਸਰਕਾਰ ''ਤੇ ਵਰ੍ਹੇ ਤਰੁਣ ਚੁੱਘ, ਆਖ ''ਤੀ ਇਹ ਵੱਡੀ ਗੱਲ
Thursday, Feb 26, 2026 - 03:13 PM (IST)
ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਵਿੱਚ ਹੋਏ ਏ.ਆਈ. (AI) ਸੰਮੇਲਨ ਦੌਰਾਨ ਹੋਏ ਪ੍ਰਦਰਸ਼ਨ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਰੁੱਧ ਤਿੱਖੇ ਤੇਵਰ ਦਿਖਾਏ ਹਨ। ਚੁੱਘ ਨੇ ਕਾਂਗਰਸੀ ਵਰਕਰਾਂ ਦੀ ਤੁਲਨਾ 'ਗੁੰਡਿਆਂ' ਨਾਲ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ। ਇਸ ਸਬੰਧ ਵਿਚ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਤਰੁਣ ਚੁੱਘ ਨੇ ਕਿਹਾ ਕਾਂਗਰਸ ਪਾਰਟੀ ਨੇ ਦੇਸ਼ ਦਾ ਅਕਸ ਵਿਗਾੜਨ ਲਈ ਅਮੇਠੀ ਤੋਂ 'ਗੁੰਡੇ' ਬੁਲਾ ਕੇ ਹੰਗਾਮਾ ਕਰਵਾਇਆ।
ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹੋਇਆ ਏ.ਆਈ. (AI) ਸੰਮੇਲਨ ਇਕ ਵਿਸ਼ਵ ਪੱਧਰ ਸੰਮੇਲਨ ਹੈ। ਤੁਸੀਂ ਉਥੇ ਭਾਰਤ ਦੇ ਅਕਸ ਦੀ ਸਥਿਤੀ ਵਿਗਾੜਨ ਅਤੇ ਕੱਪੜੇ ਉਤਾਰਨ ਲਈ ਪਹਿਲਾਂ ਗੁੰਡੇ ਬੁਲਾਉਂਦੇ ਹੋ। ਫਿਰ ਦੇਸ਼ ਦੀ ਮਾਣ-ਮਰਿਆਣਾ ਨੂੰ ਦਾਅ 'ਤੇ ਲੱਗਾ ਕੇ ਗਲਤ ਸਿਆਸਤ ਕਰਦੇ ਹੋ। ਇਸ ਤੋਂ ਬਾਅਦ ਉਨ੍ਹਾਂ ਮੁਲਜ਼ਮਾਂ ਨੂੰ ਬਚਾਉਣ ਲਈ ਹਿਮਾਚਲ ਦੀ ਕਾਂਗਰਸ ਪਾਰਟੀ ਦੀ ਸਰਕਾਰ ਇੱਕ "ਗੈਰ-ਕਾਨੂੰਨੀ ਸ਼ਰਨਗਾਹ" ਬਣ ਜਾਂਦੀ ਹੈ। ਉਥੋਂ ਦੀ ਪੁਲਸ ਦੋਸ਼ੀਆਂ ਨੂੰ ਬਚਾਉਣ ਲਈ ਸਾਰੇ ਕਾਨੂੰਨਾਂ ਨੂੰ ਇਕ ਪਾਸੇ ਰੱਖ ਕੇ ਕੰਮ ਕਰਨਾ ਸ਼ੁਰੂ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਗਲਤ ਹੈ। ਉਨ੍ਹਾਂ ਇਸ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਵਿਰੋਧੀ ਰਾਜਨੀਤੀ ਦਾ ਹਿੱਸਾ ਦੱਸਿਆ।
ਇਹ ਵੀ ਪੜ੍ਹੋ : ਸ਼ੋਅਰੂਮ 'ਚ 'ਕ੍ਰਿਪਾਨ' ਪਹਿਨਣ 'ਤੇ ਦਾਖ਼ਲੇ ਤੋਂ ਰੋਕਿਆ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਵਿਵਾਦ
ਰਾਹੁਲ ਗਾਂਧੀ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਰਾਹੁਲ ਗਾਂਧੀ ਨੇ ਵਿਦੇਸ਼ੀ ਏਜੰਸੀਆਂ ਤੋਂ ਭਾਰਤ ਵਿਰੁੱਧ ਕੰਮ ਕਰਨ ਦੀ "ਸੁਪਾਰੀ" ਲਈ ਹੋਵੇ। ਉਨ੍ਹਾਂ ਕਾਂਗਰਸ ਨੂੰ ਇੱਕ "ਕੰਪਰੋਮਾਈਜ਼ਡ" ਪਾਰਟੀ ਕਰਾਰ ਦਿੱਤਾ ਜੋ ਚਾਰ ਪੀੜ੍ਹੀਆਂ ਤੋਂ ਆਪਣੇ ਹਿੱਤਾਂ ਲਈ ਦੇਸ਼ ਦੇ ਹਿੱਤਾਂ ਦੀ ਕੁਰਬਾਨੀ ਦੇ ਰਹੀ ਹੈ। ਪੰਜਾਬ ਵਿਚ ਆਏ ਦਿਨ ਵਾਪਰ ਰਹੀਆਂ ਵਾਰਦਾਤਾਂ ਤੇ ਉਨ੍ਹਾਂ ਦੀਆਂ ਹਾਲਾਤ 'ਤੇ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਦੋਸ਼ੀਆਂ ਦੇ ਖ਼ਿਲਾਫ਼ ਠੋਸ ਕਾਰਵਾਈ ਹੋਣੀ ਚਾਹੀਦੀ ਹੈ। ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨਾ ਅਤੇ ਨਿਰਦੋਸ਼ਾਂ 'ਤੇ ਅੱਤਿਆਚਾਰ ਕਰਨਾ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆਂ ਨਹੀਂ ਜਾਣਾ ਚਾਹੀਦੈ ਅਤੇ ਨਿਰਦੋਸ਼ਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ "ਨਾਕਾਮਯਾਬ" ਦੱਸਦੇ ਹੋਏ ਕਿਹਾ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੈ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼
ਉਨ੍ਹਾਂ ਨੇ ਆਪ (AAP) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਰਿਆਂ ਦੇ ਸਾਹਮਣੇ ਲੁੱਟ ਦਾ ਸੱਚ ਲਿਆਂਦਾ ਹੈ। ਪੰਜਾਬ ਵਿੱਚ "ਖਾਕੀ, ਖਾਦੀ ਅਤੇ ਮਾਫੀਆ" ਦਾ ਇੱਕ ਗਠਜੋੜ (nexus) ਬਣ ਚੁੱਕਾ ਹੈ ਜੋ ਸੂਬੇ ਨੂੰ ਲੁੱਟ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ "ਤਿਹਾੜ ਜੇਲ੍ਹ ਰਿਟਰਨ ਤਿਕੜੀ" ਪੰਜਾਬ ਦੇ ਸਰੋਤਾਂ ਨੂੰ ਕਿਵੇਂ ਲੁੱਟ ਰਹੀ ਹੈ। ਮਾਈਨਿੰਗ ਦੇ ਮੁੱਦੇ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ 20,000 ਕਰੋੜ ਰੁਪਏ ਦੇ ਮਾਲੀਏ ਦਾ ਵਾਅਦਾ ਕੀਤਾ ਸੀ ਪਰ ਅਸਲ ਵਿੱਚ ਇਹ 300 ਕਰੋੜ ਰੁਪਏ ਤੱਕ ਵੀ ਨਹੀਂ ਪਹੁੰਚ ਸਕਿਆ। ਉਨ੍ਹਾਂ ਸਵਾਲ ਕੀਤਾ ਕਿ ਬਾਕੀ ਦੇ 19,700 ਕਰੋੜ ਰੁਪਏ ਕਿੱਥੇ ਗਏ? ਉਨ੍ਹਾਂ ਨੇ ਪੰਜਾਬ ਨੂੰ "ਏਟੀਐਮ" ਵਜੋਂ ਵਰਤਣ ਦੇ ਦੋਸ਼ ਲਾਉਂਦਿਆਂ ਇਸ ਪੂਰੇ ਮਾਮਲੇ ਦੀ ਸੀਬੀਆਈ (CBI) ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
