PM ਮੋਦੀ ਵਿਰੁੱਧ ਟਿੱਪਣੀ ਕਰਨ 'ਤੇ ਤਰੁਣ ਚੁੱਘ ਨੇ ਖੜਗੇ ਨੂੰ ਘੇਰਿਆ

Tuesday, Apr 21, 2026 - 07:27 PM (IST)

PM ਮੋਦੀ ਵਿਰੁੱਧ ਟਿੱਪਣੀ ਕਰਨ 'ਤੇ ਤਰੁਣ ਚੁੱਘ ਨੇ ਖੜਗੇ ਨੂੰ ਘੇਰਿਆ

ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ‘ਅੱਤਵਾਦੀ’ ਵਰਗੇ ਸ਼ਬਦ ਦੀ ਵਰਤੋਂ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਚੁੱਘ ਨੇ ਇਸ ਨੂੰ ਲੋਕਤੰਤਰੀ ਮਰਿਆਦਾਵਾਂ 'ਤੇ ਸਿੱਧਾ ਹਮਲਾ ਦੱਸਦਿਆਂ ਕਿਹਾ ਕਿ ਇਹ ਬਿਆਨ ਕਾਂਗਰਸ ਦੀ ਡਿੱਗ ਰਹੀ ਸਿਆਸੀ ਸੰਸਕ੍ਰਿਤੀ ਅਤੇ ਸੋਚ ਨੂੰ ਉਜਾਗਰ ਕਰਦਾ ਹੈ। ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਉਨ੍ਹਾਂ ਚੁਣਿੰਦਾ ਆਗੂਆਂ ਵਿੱਚੋਂ ਹਨ, ਜਿਨ੍ਹਾਂ ਨੂੰ ਜਨਤਾ ਨੇ ਵਾਰ-ਵਾਰ ਭਾਰੀ ਬਹੁਮਤ ਨਾਲ ਚੁਣ ਕੇ ਲਗਾਤਾਰ ਤੀਜੀ ਵਾਰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੀ. ਐੱਮ. ਮੋਦੀ ਨੂੰ ਗਰੀਬਾਂ ਦਾ ਮਸੀਹਾ ਮੰਨਿਆ ਜਾਂਦਾ ਹੈ, ਜਿਨ੍ਹਾਂ ਨੇ ਕਰੋੜਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆ ਕੇ ਇਹ ਸਾਬਤ ਕੀਤਾ ਹੈ ਕਿ ਸਹੀ ਨੀਅਤ ਨਾਲ ਗਰੀਬੀ ਦੂਰ ਕੀਤੀ ਜਾ ਸਕਦੀ ਹੈ।

ਕਾਂਗਰਸ ਦੀ ਬੌਖਲਾਹਟ ਆਈ ਸਾਹਮਣੇ 
ਚੁੱਘ ਨੇ ਅੱਗੇ ਕਿਹਾ ਕਿ ਇੱਕ ਅਜਿਹੇ ਜਨ-ਨੇਤਾ ਲਈ ‘ਅੱਤਵਾਦੀ’ ਸ਼ਬਦ ਵਰਤਣਾ ਕਾਂਗਰਸ ਲੀਡਰਸ਼ਿਪ ਦੇ ਮਾਨਸਿਕ ਦਿਵਾਲੀਆਪਨ, ਹਤਾਸ਼ਾ ਅਤੇ ਨਿਰਾਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਭੁੱਲ ਕੇ ਮੁੱਦਿਆਂ 'ਤੇ ਬਹਿਸ ਕਰਨ ਦੀ ਬਜਾਏ ਨਿੱਜੀ ਹਮਲਿਆਂ ਅਤੇ ਜ਼ਹਿਰੀਲੀ ਭਾਸ਼ਾ ਦਾ ਸਹਾਰਾ ਲੈ ਰਹੇ ਹਨ। ਚੁੱਘ ਮੁਤਾਬਕ ਵਾਰ-ਵਾਰ ਜਨਤਾ ਵੱਲੋਂ ਨਕਾਰੇ ਜਾਣ ਕਾਰਨ ਕਾਂਗਰਸ ਦੀ ਬੌਖਲਾਹਟ ਅਤੇ ਸੱਤਾ ਤੋਂ ਦੂਰ ਰਹਿਣ ਦੀ ਬੇਚੈਨੀ ਹੁਣ ਇਸ ਤਰ੍ਹਾਂ ਦੇ ਇਤਰਾਜ਼ਯੋਗ ਬਿਆਨਾਂ ਰਾਹੀਂ ਬਾਹਰ ਆ ਰਹੀ ਹੈ।  ਭਾਜਪਾ ਆਗੂ ਨੇ ਕਿਹਾ ਕਿ ਦੇਸ਼ ਦੀ ਜਨਤਾ ਇਸ ਅਪਮਾਨ ਅਤੇ ਹੰਕਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਤੰਤਰੀ ਤਰੀਕੇ ਨਾਲ ਦੇਸ਼ ਦੇ ਲੋਕ ਕਾਂਗਰਸ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਨੂੰ ਅਜਿਹੇ ਬਿਆਨਾਂ ਲਈ ਕਰਾਰਾ ਜਵਾਬ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News