Plane Crash ਦੇ ਪੀੜਤਾਂ ਲਈ ਟਾਟਾ ਨੇ ਖੋਲ੍ਹਿਆ ਖਜ਼ਾਨਾ! ਹਰ ਪਰਿਵਾਰ ਨੂੰ 1 ਕਰੋੜ ਦਾ ਐਲਾਨ

Thursday, Jun 12, 2025 - 08:25 PM (IST)

Plane Crash ਦੇ ਪੀੜਤਾਂ ਲਈ ਟਾਟਾ ਨੇ ਖੋਲ੍ਹਿਆ ਖਜ਼ਾਨਾ! ਹਰ ਪਰਿਵਾਰ ਨੂੰ 1 ਕਰੋੜ ਦਾ ਐਲਾਨ

ਨੈਸ਼ਨਲ ਡੈਸਕ- ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਟਾਟਾ ਗਰੁੱਪ ਨੇ ਵੱਡਾ ਐਲਾਨ ਕੀਤਾ ਹੈ। ਟਾਟਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਟਾਟਾ ਗਰੁੱਪ ਦੀ ਮਲਕੀਅਤ ਹੈ।

ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, "ਇਸ ਮੁਸ਼ਕਲ ਸਮੇਂ ਵਿੱਚ ਸ਼ਬਦਾਂ ਦੀ ਘਾਟ ਹੈ। ਸਾਡੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਉਨ੍ਹਾਂ ਲੋਕਾਂ ਨਾਲ ਵੀ ਜੋ ਜ਼ਖਮੀ ਹੋਏ ਹਨ।"

ਇਹ ਵੀ ਪੜ੍ਹੋ- Plane Crash : ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਤ, ਸੁਨੀਲ ਜਾਖੜ ਨੇ ਪ੍ਰਗਟਾਇਆ ਦੁੱਖ

ਇਹ ਵੀ ਪੜ੍ਹੋ- Plane Crash ਦਰਮਿਆਨ ਦਿੱਲੀ 'ਚ ਵਾਪਰ ਗਿਆ ਰੇਲ ਹਾਦਸਾ

ਟਾਟਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਟਾਟਾ ਗਰੁੱਪ ਜ਼ਖਮੀ ਯਾਤਰੀਆਂ ਦੇ ਇਲਾਜ ਦਾ ਸਾਰਾ ਖਰਚਾ ਵੀ ਚੁੱਕੇਗਾ ਅਤੇ ਉਨ੍ਹਾਂ ਨੂੰ ਹਰ ਜ਼ਰੂਰੀ ਡਾਕਟਰੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਟਾਟਾ ਗਰੁੱਪ ਅਹਿਮਦਾਬਾਦ ਵਿੱਚ ਬੀਜੇ ਮੈਡੀਕਲ ਕਾਲਜ ਦੇ ਹੋਸਟਲ ਦੇ ਮੁੜ ਨਿਰਮਾਣ ਵਿੱਚ ਵੀ ਮਦਦ ਕਰੇਗਾ। ਕੰਪਨੀ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਅਤੇ ਭਾਈਚਾਰਿਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।

ਇਹ ਵੀ ਪੜ੍ਹੋ- ਰਾਜਾ ਦੀ ਮੌਤ ਤੋਂ ਪਹਿਲਾਂ ਹੀ ਪੰਡਿਤ ਨੇ ਕਰ'ਤੀ ਸੀ ਭਵਿੱਖਬਾਣੀ


author

Rakesh

Content Editor

Related News