ਵੱਡੀ ਖ਼ਬਰ ; ਟੈਕਸੀ ਡਰਾਈਵਰ ਦੇ ਸਿਰ ''ਚ ਮਾਰ''ਤੀ ਗੋਲ਼ੀ
Sunday, Jul 27, 2025 - 04:18 PM (IST)

ਨੈਸ਼ਨਲ ਡੈਸਕ- ਰਾਜਧਾਨੀ ਦਿੱਲੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਤਵਾਰ ਸਵੇਰੇ ਦੱਖਣ-ਪੂਰਬੀ ਦਿੱਲੀ ਦੇ ਬਦਰਪੁਰ ਇਲਾਕੇ 'ਚ ਇੱਕ 24 ਸਾਲਾ ਟੈਕਸੀ ਡਰਾਈਵਰ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ। ਪੁਲਸ ਨੇ ਕਿਹਾ ਕਿ ਪੀੜਤ ਦੀ ਹਾਲਤ ਗੰਭੀਰ ਹੈ ਅਤੇ ਇਸ ਮਾਮਲੇ 'ਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 6:07 ਵਜੇ ਇੱਕ ਨਿੱਜੀ ਹਸਪਤਾਲ ਤੋਂ ਇੱਕ ਫੋਨ ਆਇਆ ਜਿੱਥੇ ਗੋਲੀ ਲੱਗਣ ਤੋਂ ਬਾਅਦ ਪੀੜਤ ਨੂੰ ਲਿਆਂਦਾ ਗਿਆ ਸੀ। ਇੱਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਬਦਰਪੁਰ ਪੁਲਸ ਸਟੇਸ਼ਨ ਦੀ ਇੱਕ ਟੀਮ ਹਸਪਤਾਲ ਪਹੁੰਚੀ।
ਇਹ ਵੀ ਪੜ੍ਹੋ- ਔਰਤਾਂ ਦੀ ਸਕੀਮ ਦਾ ਫ਼ਾਇਦਾ ਲੈ ਰਹੇ 14 ਹਜ਼ਾਰ 'ਬੰਦੇ' ! ਸੂਬਾ ਸਰਕਾਰ ਨੂੰ ਲਾ ਗਏ ਕਰੋੜਾਂ ਦਾ ਚੂਨਾ
ਟੀਮ ਨੇ ਉੱਥੇ ਪਹੁੰਚ ਕੇ ਉਸ ਦੀ ਪਛਾਣ ਗੌਤਮ ਸੈਣੀ ਵਜੋਂ ਕੀਤੀ, ਜੋ ਕਿ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਬੇਹੋਸ਼ ਸੀ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਕਿ ਸੈਣੀ ਦੇ ਮੱਥੇ ਵਿੱਚ ਗੋਲੀ ਲੱਗੀ ਸੀ। ਬਾਅਦ ਵਿੱਚ ਉਸ ਨੂੰ ਏਮਜ਼ ਹਸਪਤਾਲ ਦੇ 'ਟਰੌਮਾ ਸੈਂਟਰ' ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਅਧਿਕਾਰੀ ਨੇ ਅੱਗੇ ਦੱਸਿਆ ਕਿ ਸੈਣੀ ਦੀ ਹਾਲਤ ਨਾਜ਼ੁਕ ਪਰ ਸਥਿਰ ਦੱਸੀ ਜਾ ਰਹੀ ਹੈ। ਗੋਲੀਬਾਰੀ ਦੇ ਮਾਮਲੇ ਦੀ ਜਾਂਚ ਮਗਰੋਂ ਜਾਂਚ ਦੌਰਾਨ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਹਿਰਾਸਤ ਵਿੱਚ ਲਏ ਗਏ ਸ਼ੱਕੀਆਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ ਤੇ ਅਗਲੇਰੀ ਜਾਂਚ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e